Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 96 ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 96 ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਗੜ੍ਹਦੀਵਾਲਾ 10 ਜਨਵਰੀ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ ) 

ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 26 ਜਨਵਰੀ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਮਨਾਇਆ ਜਾਵੇਗਾ,ਸੰਬਧੀ ਪੋਸਟਰ ਵੀ ਕੀਤਾ ਜਾਰੀ : ਮਨਜੋਤ ਤਲਵੰਡੀ 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 96 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਜੋ ਕਿ 26 ਜਨਵਰੀ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਮਨਾਇਆ ਜਾ ਰਿਹਾ ਸਬੰਧੀ ਪੋਸਟਰ ਵੀ ਰਿਲੀਜ ਕੀਤਾ ਗਿਆ। ਇਸ ਸਮਾਗਮ ਚਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜੱਥੇ ਜਿਨਾਂ ਵਿਚ ਗਿਆਨੀ ਬਲਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਜੱਥਾ ਰਾਜਪੁਰਾ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਇੰਦਰਜੀਤ ਸਿੰਘ ਸੁਹਾਣੇ ਵਾਲੇ, ਭਾਈ ਜਗਤਾਰ ਸਿੰਘ ਦਲ ਕਵੀਸ਼ਰੀ ਜੱਥਾ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਵਾਰ ਸਾਹਿਬ ਅਮ੍ਰਿਤਸਰ, ਭਾਈ ਮਨਜੀਤ ਸੋਹੀ ਕਵਿਸ਼ਰੀ ਜੱਥਾ, ਭਾਈ ਗੁਰਪ੍ਰੀਤ ਸਿੰਘ ਲਾਂਡਰਾ ਢਾਡੀ ਜੱਥਾ ਆਦਿ ਸੰਗਤਾਂ ਨੂੰ ਕੀਰਤਨ ਕਥਾ ਨਾਲ ਨਿਹਾਲ ਕਰਨਗੇ। ਆਪ ਸਭ ਸੰਗਤਾਂ ਨੇ ਇਸ ਮੌਕੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਜਗਰੂਪ ਸਿੰਘ, ਜਸਪਾਲ ਸਿੰਘ, ਮਨਿੰਦਰ ਸਿੰਘ,ਪ੍ਰਿਥੀਪਾਲ ਸਿੰਘ, ਬਿਟੂ ਬਾਹਗਾ,ਸਰਬਜੀਤ ਬੁੱਟਰ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

ਫੋਟੋ : ਪ੍ਰਕਾਸ਼ ਦਿਹਾੜੇ ਸਬੰਧੀ ਪੋਸਟਰ ਰਿਲੀਜ਼ ਅਤੇ ਲੋੜਵੰਦਾਂ ਨੂੰ ਰਾਸ਼ਣ ਵੰਡਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ।