ਗੜ੍ਹਦੀਵਾਲਾ (ਚੌਧਰੀ)
4 ਅਪ੍ਰੈਲ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਮਹੀਨੇ ਦੇ ਬੱਚੇ ਮਨਜੋਤ ਦੇ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ ਗਈ। ਇਸ ਸਬੰਧੀ ਸੁਸਾਇਟੀ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਬੱਚਾ ਪਿਛਲੇ 15 ਦਿਨਾਂ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਹੈ। ਇਸਦਾ ਪਿਤਾ ਹਰਮੇਸ਼ ਲਾਲ ਵਾਸੀ ਮੋਹਾ ਮਜਦੂਰੀ ਦਾ ਕੰਮ ਕਰਦਾ ਹੈ। ਜੋ ਇਸ ਬੱਚੇ ਦਾ ਇਲਾਜ ਕਰਵਾਉਣ ਵਿਚ ਅਸਮਰੱਥ ਹੈ। ਇਸ ਲਈ ਸੁਸਾਇਟੀ ਵਲੋਂ ਇਸ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਕੀਤੀ ਗਈ ਹੈ। ਜੇ ਕੋਈ ਇਸ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਕਰਨਾ ਚਾਹੁੰਦਾ ਹੈ ਤਾਂ ਉਹ ਬੱਚੇ ਦੇ ਪਰਿਵਾਰ ਨਾਲ ਸੰਪਰਕ ਕਰਕੇ ਹਸਪਤਾਲ ਜਲੰਧਰ ਵਿਖੇ ਪਹੁੰਚ ਕੇ ਆਰਥਿਕ ਸਹਾਇਤਾ ਭੇਂਟ ਕਰ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਦਲਵਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।