Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ)

10 ਜੂਨ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 89 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ. ਜਿਸ ਵਿਚ ਸੁਸਾਇਟੀ  ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ,ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀ ਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਪ੍ਰਿਥਪਾਲ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਬੁੱਟਰ, ਕਿਰਤਪਾਲ ਸਿੰਘ, ਕਮਲਜੀਤ ਸਿੰਘ ਮਸਤੀਵਾਲ ,ਬਿੱਟੂ ਬਾਹਗਾ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।