Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ ਗਿਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ ਗਿਆ

ਗੜ੍ਹਦੀਵਾਲਾ(ਚੌਧਰੀ) 

12 ਜੂਨ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 15 ਦਿਨਾਂ ਤੋਂ ਲਾਪਤਾ ਅਜੇ ਕੁਮਾਰ ਆਸ਼ੂ ਨੂੰ ਪਰਿਵਾਰ ਨਾਲ ਮਿਲਾਇਆ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਅੱਜ ਤੋਂ ਦੱਸ ਦਿਨ ਪਹਿਲਾਂ ਪਿੰਡ ਅਰਗੋਵਾਲ ਤੋਂ ਮਿਲਿਆ ਸੀ। ਇਹ ਵੀਰ ਦਿਮਾਗੀ ਤੌਰ ਤੇ ਠੀਕ ਨਹੀਂ ਸੀ ਤੇ ਲੋਕਾਂ ਦੇ ਘਰਾਂ ਵਿਚ ਬਿਨਾਂ ਦੱਸੇ ਵੜ ਜਾਂਦਾ ਸੀ।ਇਸ ਵੀਰ ਨਾਲ ਕਾਫੀ ਕੁੱਟਮਾਰ ਕੀਤੀ ਗਈ ਸੀ। ਸ਼ੋਸ਼ਲ ਮੀਡੀਆ ਦੇ ਜਰਿਏ ਅੱਜ ਇਸਦੀ ਪਤਨੀ ਸੀਮਾ ਆਪਣੀ ਬੇਟੀ ਤੇ ਬੇਟੇ ਨੂੰ ਨਾਲ ਲੈ ਕੇ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੀ। ਅੱਜ ਇਸ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।