Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਵਾਰਿਸ ਮਿਲੇ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਵਾਰਿਸ ਮਿਲੇ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ)

2 ਜੁਲਾਈ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ 12 ਘੰਟਿਆਂ ਦੇ ਅੰਦਰ ਅੰਦਰ ਨਾਲ ਮਿਲਾਇਆ ਗਿਆ। ਇਹ ਵੀਰ ਦਾ ਨਾਮ ਆਪਲਾ ਪੁੱਤਰ ਚੰਦ ਰਾਮ ਪਿੰਡ ਖਿੰਲਗਰਾਂ, ਡਾ. ਬਾਗੀ ਰੰਗਦ ਜਿਲਾ ਚੰਬਾ ਹੈ ।ਇਹ ਵੀਰ ਨੂੰ 1 ਜੁਲਾਈ ਨੂੰ ਰਾਤ ਦੇ ਸਮੇਂ ਪਿੰਡ ਮਾਂਗਾ ਤੋਂ ਵੀਰ ਹਰਦੀਪ ਸਿੰਘ, ਸਰਪੰਚ ਹਰਜਿੰਦਰ ਸਿੰਘ,ਕਰਨ ਸਿੰਘ ਆਦਿ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲੈ ਕੇ ਆਏ। ਇਹ ਵੀਰ ਪਿੰਡ ਮਾਂਗਾ ਵਿਖੇ ਕਿਸੇ ਵਿਅਕਤੀ ਦੇ ਘਰ ਵਿੱਚ ਵੜ ਗਿਆ ਸੀ। ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਜਦੋਂ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਸ ਵੀਰ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਪਾਈ ਤਾਂ ਉਸੇ ਸਮੇਂ ਹੀ ਪਰਿਵਾਰ ਇਸ ਵੀਰ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਲਈ ਤੁਰ ਪਿਆ। ਪਰਿਵਾਰ ਦੇ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚਣ ਤੇ ਇਸ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਜੇਕਰ ਕੋਈ ਪੁਰਸ਼ /ਮਹਿਲਾ ਲਾਵਾਰਿਸ ਹਾਲਤ ਵਿਚ ਮਿਲੇ ਤਾਂ ਉਸ ਨਾਲ ਮਾਰਕੁੱਟ ਨਾ ਕੀਤੀ ਜਾਵੇ ਤਾਂ ਕੋਈ ਅਜਿਹੀ ਘਟਨਾ ਹੋਰ ਨਾ ਵਾਪਰ ਸਕੇ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਵੀਰ ਦੇ ਪਿਤਾ ਚੰਦ ਰਾਮ, ਸੁਧੀਰ ਕੁਮਾਰ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹੋਰ ਮੈਂਬਰ ਹਾਜਰ ਸਨ।

ਫੋਟੋ : ਲਾਵਾਰਿਸ ਹਾਲਤ ਚ ਮਿਲੇ ਵੀਰ ਨੂੰ ਪਰਿਵਾਰ ਹਵਾਲੇ ਕਰਦੇ ਹੋਏ ਸ ਮਨਜੋਤ ਸਿੰਘ ਤਲਵੰਡੀ ਤੇ ਹੋਰ।

error: copy content is like crime its probhihated