Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ 

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ (ਚੌਧਰੀ) 

12 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੀਆਂ ਸਮਾਜ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਹੋਰ ਲਾਪਤਾ ਹੋਏ ਵੀਰ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਲਗਭਗ ਇੱਕ ਮਹੀਨੇ ਤੋਂ ਘਰ ਤੋਂ ਲਾਪਤਾ ਸੀ। ਉਨਾਂ ਦੱਸਿਆ ਕਿ ਅੱਜ ਤੋਂ 20 ਦਿਨ ਪਹਿਲਾਂ ਪਿੰਡ ਧੁੱਤਕਲਾਂ ਵਿਖੇ ਲਾਵਾਰਿਸ ਹਾਲਤ ਵਿੱਚ ਘੁੰਮ ਰਿਹਾ ਸੀ। ਪਿੰਡ ਵਾਸੀਆਂ ਵਲੋਂ ਇਸ ਵੀਰ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਬਹੁਤ ਮਾੜੀ ਹਾਲਤ ਵਿੱਚ ਪਹੁੰਚਿਆ ਗਿਆ। ਇਸ ਦੇ ਸ਼ਰੀਰ ਦਾ ਹੇਠਲਾ ਸਾਰਾ ਹਿੱਸਾ ਗਲਿਆ ਪਿਆ ਸੀ। ਸੁਸਾਇਟੀ ਵਲੋਂ ਇਸ ਦਾ ਇਲਾਜ ਕਰਵਾਇਆ ਗਿਆ। ਇਸ ਵੀਰ ਵਲੋਂ ਆਪਣੀ ਪਹਿਚਾਣ ਬਬੂਲ ਪੁੱਤਰ ਦਿਨੇਸ਼ ਗੋਸਵਾਮੀ ਲੁਧਿਆਣਾ ਲਾਡੋਵਾਲੀ ਰੋੜ ਬੋਕੜ ਡੋਗਰਾ ਦੱਸੀ ਗਈ। ਇਸ ਵੀਰ ਦੇ ਪਰਿਵਾਰ ਦੀ ਭਾਲ ਸੁਭਾਸ਼ ਸ਼ਰਮਾ ਚੰਡੀਗੜ੍ਹ ਵਲੋਂ ਕੀਤੀ ਗਈ। ਅੱਜ ਵੀਰ ਆਪਣੇ ਪਰਿਵਾਰ ਵਿੱਚ ਜਾ ਰਿਹਾ ਹੈ ਅਤੇ ਪਰਿਵਾਰ ਵਲੋਂ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਪਰਸ਼ੋਤਮ ਸਿੰਘ, ਮਨਿੰਦਰ ਸਿੰਘ ਸਹੋਤਾ, ਗੁਰਵਿੰਦਰ ਸਿੰਘ ਰੰਧਾਵਾ ,ਸੋਨੂੰ ,ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।

ਫੋਟੋ : ਲਾਪਤਾ ਨੌਜਵਾਨ ਨੂੰ ਪਰਿਵਾਰ ਦੇ ਹਵਾਲੇ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਤੇ ਹੋਰ।