Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਅਤੇ ਗੁਰੂ ਸਾਹਿਬਾਨਾਂ ਦੀਆਂ ਜੀਵਨੀਆਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਅਤੇ ਗੁਰੂ ਸਾਹਿਬਾਨਾਂ ਦੀਆਂ ਜੀਵਨੀਆਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਗੜ੍ਹਦੀਵਾਲਾ (ਚੌਧਰੀ) 

28 ਮਈ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੱਛਲੇ ਸਾਲਾਂ ਤੋ ਪਿੰਡ-ਪਿੰਡ ਵਿੱਚ ਸਿੱਖ ਇਤਿਹਾਸ ਨਾਲ ਸਬੰਧਿਤ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਤੇ ਸਿੱਖ ਗੁਰੂ ਸਾਹਿਬਾਨਾਂ ਦੀਆਂ ਜੀਵਨੀਆਂ ਦੇ ਅਧਾਰਿਤ ਨੌਜਵਾਨਾਂ ਪੀੜ੍ਹੀ ਨੂੰ ਜਾਗਰੂਕ ਕਰਨ ਹਿੱਤ ਵਿਖਾਈਆਂ ਜਾ ਰਹੀਆਂ ਧਾਰਮਿਕ – ਫਿਲਮਾਂ ਦੀ ਕੜ੍ਹੀ ਤਹਿਤ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਬੈਰਮਪੁਰ ਤੇ ਪਿੰਡ ਤਲਵੰਡੀ ਜੱਟਾਂ ਵਿਖੇ ਧਾਰਮਿਕ ਫਿਲਮ ਵਿਖਾਈ ਗਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਸੇਵਾ ਦਲ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਮੁੱਖ ਮੰਤਵ ਨੌਜਵਾਨਾਂ ਸਿੱਖੀ ਇਤਿਹਾਸ ਸਬੰਧੀ ਜਾਣੂ ਕਰਵਾਕੇ ਗੁਰੂ ਸਹਿਬਾਨਾਂ ਦੀ ਜੀਵਨੀ ਪ੍ਰਤੀ ਜਾਗਰੂਕ ਕਰਨਾ ਹੈ ।ਉਨਾਂ ਆਖਿਆ ਕਿ ਜੇਕਰ ਕਿਸੇ ਵੀ ਪਿੰਡ ਜਾ ਸ਼ਹਿਰੀ ਖੇਤਰ ਵਿੱਚ ਸਿੱਖੀ ਦੇ ਪ੍ਰਚਾਰ ਸਬੰਧੀ ਕੋਈ ਫਿਲਮ ਵੇਖਣੀ ਚਾਹੁੰਦਾ ਹੋਵੇ ਤਾਂ ਸਾਡੀ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ ।ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ, ਕੈਸੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਮੀਤ ਸਿੰਘ, ਪ੍ਰਦੀਪ ਸਿੰਘ,ਦਿਲਬਾਗ ਸਿੰਘ ਬੈਰਮਪੁਰ,ਕਿਰਤਪਾਲ ਸਿੰਘ, ਆਦਿ ਹਾਜਰ ਸਨ।