Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਭੈਣ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ 

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਭੈਣ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ 

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਭੈਣ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ 18 ਜੂਨ (ਚੌਧਰੀ) : ਅੱਜ ਬਾਬਾ ਦੀਪ ਸਿੰਘ  ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇੱਕ ਲਾਪਤਾ ਹੋਈ ਭੈਣ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਆਪਣੇ ਘਰੋਂ ਕਿਸੇ ਰਿਸ਼ਤੇਦਾਰ ਦੇ ਗਈ ਸੀ ਪਰ ਵਾਪਿਸ ਘਰ ਨਹੀਂ ਪਰਤੀ।

ਉਹਨਾ ਦੱਸਿਆ ਕਿ ਇਸ ਭੈਣ 19 ਮਈ 2022 ਨੂੰ ਵੱਸੇ ਚੱਕ ਤੋਂ ਰਾਤ ਦੇ ਸਮੇਂ ਲਾਵਾਰਸ ਹਾਲਤ ਵਿੱਚ ਮਿਲੀ ਸੀ ਅਤੇ ਇਸ ਦੇ ਵੱਲੋਂ ਆਪਣਾ ਨਾਮ ਹਰਬੰਸ ਕੌਰ,ਪਿੰਡ ਧਰਮਪੁਰ ਨਜਦੀਕ ਮੁਕੇਰੀਆਂ ਤਹਿਸੀਲ ਦਸੂਹਾ ਜਿਲ੍ਹਾ ਹੁਸਆਰਪੁਰ ਦੱਸਿਆ ਇਸ ਭੈਣ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਇਹ ਭੈਣ ਵਿੱਸੋ ਚੁੱਕ ਵਿਚ ਲਾਵਾਰਸ ਹਾਲਤ ਵਿੱਚ ਘੁੰਮ ਰਹੀ ਸੀ ਅਤੇ ਪਿੰਡ ਵਾਸੀਆਂ ਨੇ ਥਾਣਾ ਦਸੂਹਾ ਵਿਖੇ ਇਤਲਾਹ ਕੀਤੀ ਉਪਰੰਤ ਥਾਣਾ ਦਸੂਹਾ ਵੱਲੋਂ ਇਸ ਭੈਣ ਨੂੰ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਭੇਜਿਆ ਗਿਆ। ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਭੈਣ ਦੇ ਪਰਿਵਾਰ ਨਾਲ ਰਾਬਤਾ ਕੀਤਾ ਗਿਆ।ਅੱਜ ਇਸ ਭੈਣ ਦਾ ਬੇਟਾ ਅਤੇ ਪਿੰਡ ਦਾ ਸਰਪੰਚ ਲੈਣ ਵਾਸਤੇ ਗੁਰੂ ਆਸਰਾ ਸੇਵਾ ਘਰ ਵਿਖੇ ਆਏ।ਸੁਸਾਇਟੀ ਵੱਲੋਂ ਇਸ ਭੈਣ ਨੂੰ ਸਹੀ ਸਲਾਮਤ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।

ਇਸ ਮੌਕੇ ਇਸ ਭੈਣ ਦੇ ਬੇਟੇ ਅਤੇ ਪਿੰਡ ਦੇ ਸਰਪੰਚ ਵੱਲੋਂ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸੋਤਮ ਸਿੰਘ ਬਾਹਗਾ, ਗੁਰਵਿੰਦਰ ਸਿੰਘ ਰੰਧਾਵਾ,ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ,ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ ।