Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 86 ਵੇਂ ਮਹੀਨਾਵਾਰ ਰਾਸ਼ਨ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 86 ਵੇਂ ਮਹੀਨਾਵਾਰ ਰਾਸ਼ਨ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ)

10 ਫਰਵਰੀ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 86 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਆਦਿ ਸ਼ਾਮਲ ਹਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਉਨ੍ਹਾਂ ਸਮੂਹ ਵੀਰਾਂ ਦੀ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਪ੍ਰਿੰਸ, ਪ੍ਰਿਥੀਪਾਲ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।