Prime Punjab Times

Latest news
ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

5 ਜੂਨ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਲਾਪਤਾ ਬੱਚਾ ਸ਼ਹਿਰ ਗੜ੍ਹਦੀਵਾਲਾ ਤੋਂ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਸ਼ੋਸ਼ਲ ਮੀਡੀਆ ਦੇ ਜਰਿਏ ਇਸ ਲਾਪਤਾ ਬੱਚੇ ਦੇ ਪਰਿਵਾਰ ਦਾ ਪਤਾ ਲੱਗ ਸਕਿਆ ਹੈ। ਬੱਚੇ ਦੀ ਮਾਤਾ ਰਾਮ ਸਤੀ ਬੱਚੇ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਬੱਚੇ ਦਾ ਪਿਤਾ ਰਾਜੇਸ਼ ਜੋ ਕਿ ਕੰਢਾਲੀਆਂ ਮੋੜ ਤੇ ਝੁਗੀਆਂ ਵਿਚ ਰਹਿੰਦੇ ਹਨ ਤੇ ਉਨ੍ਹਾਂ ਦਾ ਬੇਟਾ ਸੀਪੂ ਜੋ ਦਿਮਾਗੀ ਤੌਰ ਤੇ ਠੀਕ ਨਹੀਂ ਹੈ।ਕੱਲ ਤੋਂ ਉਹ ਘਰ ਤੋਂ ਕਿੱਤੇ ਚੱਲਾ ਗਿਆ ਸੀ। ਪਰਿਵਾਰ ਦੇ ਉਸ ਨੂੰ ਆਸਪਾਸ ਕਾਫੀ ਲੱਭਿਆ ਪਰ ਉਹ ਉਨ੍ਹਾਂ ਨੂੰ ਨਹੀਂ ਲੱਭਿਆ। ਅੱਜ ਪਰਿਵਾਰ ਬੱਚੇ ਨੂੰ ਲੈਣ ਲਈ ਪਹੁੰਚੇ। ਸੁਸਾਇਟੀ ਵਲੋਂ ਬੱਚੇ ਨੂੰ ਸਹੀ ਸਲਾਮਤ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।