Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ)

25 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ 36 ਘੰਟਿਆਂ ਵਿਚ ਪਰਿਵਾਰ ਨਾਲ ਮਿਲਾਇਆ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਤਲਵੰਡੀ ਨੇ ਦੱਸਿਆ ਕਿ ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਤੇ 22 ਅਗਸਤ ਤੋਂ ਘਰ ਤੋਂ ਨਿਕਲਿਆ ਹੋਇਆ ਹੈ ਤੇ ਘਰ ਵਾਪਸ ਨਹੀਂ ਗਿਆ। ਸੁਸਾਇਟੀ ਵਲੋਂ ਪਿੰਡ ਪਿੰਡ ਪੁੱਛਗਿੱਛ ਕਰਨ ਉਪਰੰਤ ਇਸ ਦੇ ਪਰਿਵਾਰ ਵਾਰੇ ਪਤਾ ਚੱਲਿਆ ਹੈ। ਸੁਸਾਇਟੀ ਮੈਂਬਰਾ ਨੇ ਦੱਸਿਆ ਕਿ ਇਹ ਇਹ ਵੀਰ ਰਾਤ ਦੇ ਸਮੇਂ ਗੜ੍ਹਦੀਵਾਲਾ ਸ਼ਹਿਰ ਤੋਂ ਮਿਲਿਆ ਸੀ ਤੇ ਬਾਅਦ ਵਿਚ ਇਸ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਿਆਂਦਾ ਗਿਆ। ਅੱਜ ਇਸ ਦਾ ਭਰਾ ਬਲਵਿੰਦਰ ਸਿੰਘ ਵਾਸੀ ਦੁਵਾਖਰੀ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚਿਆ ਹੈ। ਸੁਸਾਇਟੀ ਵਲੋਂ ਇਸ ਵੀਰ ਨੂੰ ਸਹੀ ਸਲਾਮਤ ਇਸ ਦੇ ਭਰਾ ਬਲਵਿੰਦਰ ਸਿੰਘ ਦੇ ਹਵਾਲੇ ਕਰ ਦਿੱਤਾ ਗਿਆ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।