Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਦਸੰਬਰ (ਚੌਧਰੀ / ਯੋਗੇਸ਼ ਗੁਪਤਾ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 95 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਆਦਿ ਸ਼ਾਮਲ ਸਨ ।ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਹਰਜੀਤ ਸਿੰਘ ਕਨੇਡਾ, ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ ਕਨੇਡਾ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ,ਮਨਜੀਤ ਸਿੰਘ, ਬਿੱਟੂ ਬਾਹਗਾ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated