Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਗੜ੍ਹਦੀਵਾਲਾ 10 ਫਰਵਰੀ (ਚੌਧਰੀ / ਯੋਗੇਸ਼ ਗੁਪਤਾ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 97 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ,ਅਨਾਥ ਬੱਚਿਆਂ ,ਬਜੁਰਗ ਆਦਿ ਸ਼ਾਮਲ ਸਨ ।ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ,ਰਾਜ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤਾਂ  ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ,ਮਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਬਿੱਟੂ ਬਾਹਗਾ, ਜਸਪਾਲ ਸਿੰਘ ਕਮਲਜੀਤ ਭਟੋਆ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated