Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

13 ਅਪ੍ਰੈਲ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ 22 ਸਾਲਾ ਤੋਂ ਲਾਪਤਾ ਵੀਰ ਜੋਗਿੰਦਰ ਸਿੰਘ ਵਿੱਕੀ ਨੂੰ ਪਰਿਵਾਰ ਨਾਲ ਮਿਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਇਹ ਵੀਰ ਬਚਪਨ ਤੋਂ ਹੀ ਸਿੱਧਾ ਸਾਦਾ ਸੀ। ਇਹ ਵੀਰ ਘਰੋਂ ਬਾਹਰ ਗਿਆ ਅਤੇ ਆਪਣਾ ਘਰ ਦਾ ਰਸਤਾ ਭੁੱਲ ਗਿਆ ਸੀ। ਕੱਲ੍ਹ ਇਹ ਵੀਰ ਖੁਣਖੁਣ ਖੁਰਦ ਨਜਦੀਕ ਗਰਨਾ ਸਾਹਿਬ ਗੁਰਦਵਾਰਾ ਪਹੁੰਚ ਗਿਆ। ਓਥੋਂ ਦੇ ਨੌਜਵਾਨਾਂ ਨੇ ਇਨਸਾਨੀਅਤ ਦਾ ਰਸਤਾ ਅਖਤਿਆਰ ਕਰਦੇ ਹੋਏ ਇਸ ਨੌਜਵਾਨ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸਾਡੀ ਸੰਸਥਾ ਹਵਾਲੇ ਕਰ ਦਿੱਤਾ।ਸੋਸਾਇਟੀ ਵਲੋਂ ਵੀਰ ਦੀ ਫੋਟੋ ਸੋਸ਼ਲ ਮੀਡੀਆ ਤੇ ਪਾਉਣ ਉਪਰੰਤ ਵੀਰ ਦੇ ਪਰਿਵਾਰ ਵਾਲਿਆਂ ਨੇ ਸੋਸਾਇਟੀ ਮੈਂਬਰਾਂ ਨਾਲ ਸੰਪਰਕ ਕੀਤਾ। ਅੱਜ ਇਸ ਵੀਰ ਦੇ ਪਿਤਾ ਵਚਨ ਸਿੰਘ ਪਿੰਡ ਮੌਲੀਆ ਨਜਦੀਕ ਮੁਕੇਰੀਆਂਂ ਇਸਵੀਰ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਅਤੇ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਵਿਸ਼ਾਲ ਲਆਦਿ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ ।

ਫੋਟੋ : ਵੀਰ ਨੂੰ ਪਰਿਵਾਰ ਦੇ ਹਵਾਲੇ ਕਰਦੇ ਹੋਏ ਸੋਸਾਇਟੀ ਦੇ ਮੈਂਬਰ।