Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਇੱਕ ਹੋਰ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਇੱਕ ਹੋਰ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਇੱਕ ਹੋਰ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 2 ਸਾਲਾਂ ਤੋਂ ਪਰਿਵਾਰ ਨਾਲੋਂ ਲਾਪਤਾ ਹੋਏ ਵਿਅਕਤੀ ਨੂੰ ਉਸਦੇ ਪਰਿਵਾਰ ਦੇ ਨਾਲ ਮਿਲਾਇਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵਿਅਕਤੀ ਪਿੰਡ ਮਾਛੀਆਂ ਕੋਲ਼ ਲਵਾਰਿਸ ਹਾਲਤ ਵਿਚ ਮਿਲਿਆ ਸੀ। ਉਹਨਾਂ ਨੇ ਦੱਸਿਆ ਕਿ ਇਸ ਵੀਰ ਦਾ ਇਲਾਜ ਕਰਵਾਉਣ ਤੋਂ ਬਾਅਦ ਇਸ ਤੋਂ ਪਤਾ ਪੁਛਿਆ ਗਿਆ । ਜਿਹੜਾ ਪਤਾ ਇਸ ਵੀਰ ਨੇ ਦੱਸਿਆ ਸੀ ਸੁਭਾਸ਼ ਸ਼ਰਮਾ ਵਲੋਂ ਉਸ ਪਤੇ ਨੂੰ ਲੱਭ ਕੇ ਸੁਸਾਇਟੀ ਨਾਲ ਸੰਪਰਕ ਕੀਤਾ। ਕਈ ਹੋਰ ਅਨੇਕਾਂ ਵੀਰਾਂ ਨੇ ਇਸ ਦਾ ਪਤਾ ਲੱਭਣ ਵਿੱਚ ਕਾਫੀ ਮਦਦ ਕੀਤੀ। ਅੱਜ ਸਦਾਮ ਹੁਸੈਨ ਨੂੰ ਲੈਣ ਲਈ ਉਸ ਦਾ ਵੱਡਾ ਭਰਾ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ। ਸੁਸਾਇਟੀ ਵੱਲੋਂ ਸਦਾਮ ਹੁਸੈਨ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਅਤੇ ਉਨ੍ਹਾਂ ਦੇ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪ੍ਰਸ਼ੋਤਮ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਪਾਲਾ, ਜਸਪਾਲ, ਆਦਿ ਹਾਜ਼ਰ ਸਨ।

ਫੋਟੋ : ਸਦਾਮ ਹੂਸੈਨ ਨੂੰ ਪਰਿਵਾਰ ਦੇ ਹਵਾਲੇ ਕਰਦੇ ਹੋਏ ਸੁਸਾਇਟੀ ਦੇ ਮੈਂਬਰ।