Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਨੇ ਵੀਰ ਦਾ ਇਲਾਜ ਕਰਵਾਉਣ ਉਪਰੰਤ ਕੀਤਾ ਪਰਿਵਾਰ ਹਵਾਲੇ 

ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਨੇ ਵੀਰ ਦਾ ਇਲਾਜ ਕਰਵਾਉਣ ਉਪਰੰਤ ਕੀਤਾ ਪਰਿਵਾਰ ਹਵਾਲੇ 

ਗੜ੍ਹਦੀਵਾਲਾ (ਚੌਧਰੀ)

19 ਮਈ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਵੀਰ ਹਰਗੁਰਮੀਤ ਸਿੰਘ ਬਾਜਵਾ ਨੂੰ ਇਲਾਜ ਤੋਂ ਬਾਅਦ ਵਾਪਸ ਘਰ ਭੇਜ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਡੇਢ ਮਹੀਨਾ ਪਹਿਲਾਂ ਥਾਣਾ ਦਸੂਹਾ ਤੋਂ ਪੁਲਿਸ ਮੁਲਾਜ਼ਮ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਛੱਡ ਗਏ ਸਨ। ਉਸ ਸਮੇਂ ਉਨ੍ਹਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਇਨ੍ਹਾਂ ਨੇ ਦਸੂਹਾ ਸ਼ਹਿਰ ਵਿੱਚ ਕਾਫੀ ਭੰਨਤੋੜ ਕੀਤੀ ਸੀ ਤੇ ਲੋਕਾਂ ਵਲੋਂ ਇਸ ਦੀ ਕਾਫੀ ਕੁੱਟਮਾਰ ਕੀਤੀ ਗਈ ਸੀ। ਫਿਰ ਇਸ ਵੀਰ ਦੀ ਸਾਂਭ-ਸੰਭਾਲ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਗਈ। ਜਿੱਥੇ ਉਹ ਹੁਣ ਬਿਲਕੁਲ ਠੀਕ ਹੋ ਚੁੱਕੇ ਹਨ। ਅੱਜ ਇਸ ਵੀਰ ਦੀ ਪਤਨੀ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚ ਤੇ ਸਹੀ ਸਲਾਮਤ ਇਸ ਵੀਰ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੋ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਤੇ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।