Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਲੋਂ ਗੁਰੂ ਦੀ ਰਸੋਈ ਦੇ ਸਹਿਯੋਗ ਨਾਲ ਇਲਾਕੇ ‘ਚ ਟਿਫਨ ਸੇਵਾ ਸ਼ੁਰੂ

ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਲੋਂ ਗੁਰੂ ਦੀ ਰਸੋਈ ਦੇ ਸਹਿਯੋਗ ਨਾਲ ਇਲਾਕੇ ‘ਚ ਟਿਫਨ ਸੇਵਾ ਸ਼ੁਰੂ

ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਲੋਂ ਗੁਰੂ ਦੀ ਰਸੋਈ ਦੇ ਸਹਿਯੋਗ ਨਾਲ ਇਲਾਕੇ ‘ਚ ਟਿਫਨ ਸ਼ੁਰੂ

ਗੜ੍ਹਦੀਵਾਲਾ 2 ਜੁਲਾਈ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਗੁਰੂ ਦੀ ਰਸੋਈ ਖੱਰੜ ਅੱਛਰਵਾਲ ਦੇ ਸਹਿਯੋਗ ਨਾਲ ਗੜ੍ਹਦੀਵਾਲਾ ਦੇ ਇਲਾਕੇ ਵਿੱਚ ਟੀਫਨ ਦੀ ਸੇਵਾ ਸ਼ੁਰੂ ਕੀਤੀ ਗਈ। ਇਹ ਸੇਵਾ ਉਨ੍ਹਾਂ ਪਰਿਵਾਰਾਂ ਦੇ ਲਈ ਐ ਜੋ ਆਪਣੀ ਰੋਟੀ ਆਪ ਬਣਾ ਨਹੀਂ ਸਕਦੇ। ਇਹ ਸੇਵਾ ਗੁਰਜਿੰਦਰ ਸਿੰਘ ਕਨੇਡਾ ਚਲਾ ਰਹੇ ਹਨ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਸੇਵਾ ਗੜ੍ਹਦੀਵਾਲਾ ਇਲਾਕੇ ਵਿੱਚ ਸ਼ੁਰੂ ਕੀਤੀ ਗਈ ਹੈ। ਪਿੰਡ ਮੱਛੀਆਂ,ਡੱਫਰ,ਕੁਲੀਆਂ,ਗਾਲੋਵਾਲ,ਬਾਹਗਾ, ਬਾਹਲੇ,ਗੋਂਦਪੁਰ, ਵਿਚ 20 ਟਿਫਨ ਦੇ ਕੇ ਸ਼ੁਰੂਆਤ ਕੀਤੀ ਗਈ ਅਤੇ ਹੌਲੀ-ਹੌਲੀ ਇਸ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪ੍ਰਸ਼ੋਤਮ ਸਿੰਘ,ਕੁਲਵੰਤ ਸਿੰਘ ਅੱਸ਼ਰਵਾਲ, ਗੁਰਦੀਪ ਸਿੰਘ ਡੱਫਰ,ਬਿੱਲਾ ਡੱਫਰ,ਮਨਿੰਦਰ ਸਿੰਘ ਤੇ ਧਰਮਿੰਦਰ ਸਿੰਘ,ਜਸਵਿੰਦਰ ਸਿੰਘ,ਗੁਰਵਿੰਦਰ ਸਿੰਘ ਅਤੇ ਗੁਰੂ ਦੀ ਰਸੋਈ ਅੱਛਰਵਾਲ ਟੀਮ ਦੇ ਮੈਂਬਰ ਹਾਜ਼ਰ ਸਨ।

ਫੋਟੋ : ਵੱਖ-ਵੱਖ ਥਾਵਾਂ ਤੇ ਟੀਫਨ ਵੰਡਦੇ ਹੋਏ ਸੁਸਾਇਟੀ ਮੈਂਬਰ।