Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਸੋਸਾਇਟੀ ਨੇ ਇੱਕ ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ* 

*ਸੋਸਾਇਟੀ ਨੇ ਇੱਕ ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ* 

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ 8 ਮਹੀਨੇ ਪਹਿਲਾਂ ਮਾੜੀ ਹਾਲਤ ਵਿੱਚ ਪਿੰਡ ਡੱਫਰ ਦੇ ਲਾਗਿਓ ਮਿਲਿਆ ਸੀ। ਫਿਰ ਇਸ ਦੀ ਸਾਂਭ-ਸੰਭਾਲ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਗਈ ਤੇ ਠੀਕ ਹੋਣ ਉਪਰੰਤ ਇਸ ਵੀਰ ਨੇ ਆਪਣੇ ਘਰ ਦਾ ਪਤਾ ਦੱਸਿਆ। ਹੁਣ ਵੀਰ ਸੁਭਾਸ਼ ਸ਼ਰਮਾ ਦੇ ਸਹਿਯੋਗ ਨਾਲ ਇਸ ਵੀਰ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਅੱਜ ਇਸ ਵੀਰ ਦੀ ਮਾਤਾ ਮਾਇਆ ਦੇਵੀ ਪਿੰਡ ਸ਼ਾਹਪੁਰ ਪੱਖੋਵਾਲ ਨੇੜੇ ਲੁਧਿਆਣਾ ਤੋਂ ਇਸ ਵੀਰ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ।ਸੋਸਾਇਟੀ ਵਲੋਂ ਸਹੀ ਸਲਾਮਤ ਇਸ ਵੀਰ ਛੋਟੇ ਲਾਲ ਠਾਕੁਰ ਨੂੰ ਪਰਿਵਾਰ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜਰ ਸਨ।