Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਕੀਤਾ ਪਰਿਵਾਰ ਹਵਾਲੇ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਵੀਰ ਨੂੰ ਕੀਤਾ ਪਰਿਵਾਰ ਹਵਾਲੇ

ਗੜ੍ਹਦੀਵਾਲਾ (ਚੌਧਰੀ)

10 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੀਆਂ ਸਮਾਜ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਹੋਰ ਲਾਪਤਾ ਹੋਏ ਵੀਰ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਲਗਭਗ ਤਿੰਨ ਮਹੀਨੇ ਪਹਿਲਾਂ ਅੰਬੀਆਂ ਪਿੰਡ ਨੇੜੇ ਜਲੰਧਰ ਗੁਰੁਦਆਰਾ ਸਾਹਿਬ ਵਿੱਚ ਮਿਲਿਆ ਸੀ। ਉਸ ਵਕਤ ਇਸ ਵੀਰ ਦੀ ਹਾਲਤ ਬਹੁਤ ਤਰਸਯੋਗ ਸੀ। ਇਸ ਵੀਰ ਦੇ ਪੈਰ ਗੋਹੇ ਨਾਲ ਭਰੇ ਹੋਏ , ਗਲੇ ਹੋਏ ਸਨ ਅਤੇ ਸਿਰ ਦੇ ਕੇਸ ਗੋਹਾ ਚੁੱਕ ਚੁੱਕ ਕੇ ਝੜ੍ਹ ਚੁੱਕੇ ਸਨ।ਇਸ ਵੀਰ ਦੀ ਸੇਵਾ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਗਈ।ਤਿੰਨ ਮਹੀਨਿਆਂ ਮਗਰੋਂ ਇਸ ਵੀਰ ਨੇ ਆਪਣਾ ਪਤਾ ਰਾਂਚੀ ਝਾਰਖੰਡ ਦੱਸਿਆ।ਸੰਸਥਾ ਵਲੋਂ ਸੁਭਾਸ਼ ਸ਼ਰਮਾ ਚੰਡੀਗੜ੍ਹ  ਦੀ ਮਦਦ ਨਾਲ ਇਸ ਵੀਰ ਦੇ ਪਰਿਵਾਰ ਨਾਲ ਰਾਬਤਾ ਕਾਇਮ ਕੀਤਾ ਗਿਆ।ਅੱਜ ਇਸ ਵੀਰ ਦੇ ਪਰਿਵਾਰਿਕ ਮੈਂਬਰ ਇਸ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਵਿਖੇ ਆਏ ਅਤੇ ਸੁਸਾਇਟੀ ਮੈਂਬਰਾਂ ਵੱਲੋਂ ਇਸ ਵੀਰ ਨੂੰ ਸਹੀ ਸਲਾਮਤ ਇਸਦੇ ਪਰਿਵਾਰਿਕ ਮੈਂਬਰਾਂ ਦੇ ਸਪੁਰਦ ਕਰ ਦਿੱਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਪਰਸ਼ੋਤਮ ਸਿੰਘ,ਸਕੱਤਰ ਮਨਿੰਦਰ ਸਿੰਘ ਸਹੋਤਾ, ਗੁਰਵਿੰਦਰ ਸਿੰਘ ਰੰਧਾਵਾ ,ਵਿਸ਼ਾਲ ,ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।