ਗੜ੍ਹਦੀਵਾਲਾ 15 ਜਨਵਰੀ (ਚੌਧਰੀ ) : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੀ ਸਮਾਜ ਸੇਵੀ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਘਰ ਤੋਂ ਲਾਪਤਾ ਇੱਕ ਹੋਰ ਵੀਰ ਸੇਵਾ ਸਿੰਘ ਪੁੱਤਰ ਭਗਤ ਰਾਮ ਵਾਸੀ ਮਾਣਕ ਰਾਏ ਨੂੰ ਪਰਿਵਾਰ ਨਾਲ ਮਿਲਾਇਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਕਾਫੀ ਲੰਬੇ ਸਮੇਂ ਤੋਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ।ਇਸ ਵੀਰ ਨੂੰ ਇਸਦਾ ਭਰਾ ਸੇਵਾ ਰਾਮ ਗੁਰੂ ਆਸਰਾ ਸੇਵਾ ਘਰ ਵਿਖੇ ਲੈਣ ਆਇਆ ।ਇਸ ਮੌਕੇ ਵੀਰ ਸੇਵਾ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ ,ਬਲਜੀਤ ਸਿੰਘ,ਗੁਰਵਿੰਦਰ ਸਿੰਘ,ਜਸਵਿੰਦਰ ਸਿੰਘ ਜਸਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।
ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜਦੀਵਾਲਾ ਨੇ ਘਰ ਤੋਂ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ
- Post published:January 15, 2022
You Might Also Like
ਖਾਲਸਾ ਕਾਲਜ ਵਿਖੇ ‘ਅੰਤਰਰਾਸ਼ਟਰੀ ਜਲ ਦਿਵਸ ‘ ਮਨਾਇਆ ਗਿਆ
ਜਰੂਰੀ ਮੇਂਟਨੀਨੇਸ ਕਾਰਨ ਇਨ੍ਹਾਂ ਥਾਵਾਂ ਤੇ 18 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਪੁਲਿਸ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚਲਦਿਆਂ ਫਗਵਾੜਾ ਦਾ ਟਰੈਫਿਕ ਬਣਿਆ ਵੱਡੀ ਸਮੱਸਿਆ
ਹੁਸ਼ਿਆਰਪੁਰ ’ਚ ਸਥਿਤੀ ਕਾਬੂ ਹੇਠ,ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਲੋਕ : ਕੋਮਲ ਮਿੱਤਲ








