Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 10 ਜੁਲਾਈ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇੱਕ ਹੋਰ ਭੈਣ ਗੁਰਬਖਸ਼ ਕੌਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ। ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਮਾਤਾ 10 ਦਿਨ ਪਹਿਲਾਂ ਹੁਸ਼ਿਆਰਪੁਰ ਤੋਂ ਲਵਾਰਿਸ ਹਲਾਤਾਂ ਵਿੱਚ ਮਿਲੀ ਸੀ ਅਤੇ ਦਿਮਾਗੀ ਤੌਰ ਤੇ ਠੀਕ ਨਹੀਂ ਸੀ। ਵੀਰ ਗੁਰਮੁਖ ਸਿੰਘ ਇਸ ਭੈਣ ਨੂੰ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਲੈ ਆਏ। ਇਲਾਜ ਹੋਣ ਤੋਂ ਬਾਅਦ ਭੈਣ ਨੇ ਆਪਣਾ ਫੋਨ ਨੰਬਰ ਦਿੱਤਾ ਅਤੇ ਉਸ ਫੋਨ ਨੰਬਰ ਤੇ ਗੱਲ ਕਰਨ ਤੇ ਉਸ ਦੇ ਪਿਤਾ ਖਜਾਨ ਸਿੰਘ ਨੇ ਲੁਧਿਆਣੇ ਤੋਂ ਗੱਲ ਕੀਤੀ ਅਤੇ ਅੱਜ ਉਸ ਭੈਣ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਆਏ ਹਨ ਅਤੇ ਭੈਣ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਗਿਆਨੀ ਬਲਦੇਵ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਗੁਰਪ੍ਰੀਤ ਸਿੰਘ ,ਕਮਲਜੀਤ ਸਿੰਘ, ਦਮਨਪਰੀਤ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।

ਫੋਟੋ : ਭੈਣ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਹਵਾਲੇ ਕਰਦੇ ਹੋਏ ਸੁਸਾਇਟੀ ਮੈਂਬਰ