Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ 

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ 

ਗੜ੍ਹਦੀਵਾਲਾ (ਚੌਧਰੀ) 

10 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 91 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ,ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਹਰਜੀਤ ਸਿੰਘ ਕਨੇਡਾ, ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ ਕਨੇਡਾ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀ ਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਬਿੱਟੂ ਬਾਹਗਾ , ਮਨਜੀਤ ਸਿੰਘ ,ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।