Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 84 ਵੇਂ ਮਹੀਨਾਵਾਰ ਸਮਾਰੋਹ ਦੌਰਾਨ 300 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 84 ਵੇਂ ਮਹੀਨਾਵਾਰ ਸਮਾਰੋਹ ਦੌਰਾਨ 300 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ)
10 ਦਸੰਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 84 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।  ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਪ੍ਰਿਥੀਪਾਲ ਸਿੰਘ, ਜਗਰੂਪ ਸਿੰਘ, ਮਲਕੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਪ੍ਰਿੰਸ ਕੁਮਾਰ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।