Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 82 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300 ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 82 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300 ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ(ਚੌਧਰੀ)
ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 82 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300 ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ
10 ਅਕਤੂਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 82 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਆਈਆਂ ਹੋਈਆਂ ਸੰਗਤਾਂ ਦੀ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹਲ ਕਰਵਾਇਆ ਗਿਆ। ਜਿਨ੍ਹਾਂ ਵਿਚ ਸੇਹਤ ਅਤੇ ਮੈਡੀਕਲ ਸਹੂਲਤਾਂ, ਬੱਚਿਆਂ ਦੀ ਸਿੱਖਿਆ ਸਬੰਧੀ ਅਤੇ ਹੋਰ ਘਰੇਲੂ ਮੁਸ਼ਕਿਲਾਂ ਸ਼ਾਮਲ ਸਨ। ਇਸ ਮੌਕੇ ਉਨ੍ਹਾਂ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਇਸ ਰਾਸ਼ਣ ਵੰਡ ਸਮਾਰੋਹ ਵਿਚ ਹਿੱਸਾ ਪਾਉਂਦੇ ਹਨ।ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਮੈਲਬੋਰਨ ਦੀ ਸਮੂਹ ਸੰਗਤ, ਹਰਜੀਤ ਸਿੰਘ ਕਨੇਡਾ ਤੇ ਨਿਵਾਸੀ,ਆਦਿ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ  ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਗੁਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਮਨਕੀਤ ਸਿੰਘ, ਪ੍ਰਿੰਸ ਕੁਮਾਰ ਆਦਿ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।