Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 8 ਸਾਲ ਪਹਿਲਾਂ ਲਾਪਤਾ ਹੋਏ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ…..

8 ਸਾਲ ਪਹਿਲਾਂ ਲਾਪਤਾ ਹੋਏ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ…..

8 ਸਾਲ ਪਹਿਲਾਂ ਲਾਪਤਾ ਹੋਏ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ 3 ਅਗਸਤ(ਚੌਧਰੀ ) :  ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਵਧਾਉਂਦਿਆਂ ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਉਸ ਦ ਪਰਿਵਾਰ ਨਾਲ ਮਿਲਾਇਆ ਜਿਹੜਾ ਲਗਭਗ 8 ਸਾਲ ਪਹਿਲਾਂ ਲਾਪਤਾ ਹੋਇਆ ਸੀ ।ਇਸ ਮੌਕੇ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਲਗਭਗ ਅੱਠ ਸਾਲ ਪਹਿਲਾਂ ਆਪਣੇ ਘਰ ਤੋਂ ਲਾਪਤਾ ਹੋਇਆ ਸੀ ਜਿਸਨੂੰ ਸੁਸਾਇਟੀ ਵੱਲੋਂ ਇੱਕ ਬਾੜੇ ਵਿੱਚੋਂ ਅਜਾਦ ਕਰਵਾਇਆ ਗਿਆ ।ਇਸ ਵੀਰ ਨੇ ਆਪਣਾ ਨਾਮ ਸੁਰਿੰਦਰ ਕੁਮਾਰ ਅਤੇ ਪਤਾ ਹਿਮਾਚਲ ਪ੍ਰਦੇਸ ਦੱਸਿਆ ਜੋਕਿ ਸੋਸਲ ਮੀਡੀਆ ਦੇ ਸਹਿਯੋਗ ਨਾਲ ਇਸ ਵੀਰ ਦੇ ਪਰਿਵਾਰ ਦਾ ਪਤਾ ਲੱਗਿਆ।ਇਸ ਵੀਰ ਨੂੰ ਲੈਣ ਲਈ ਇਸਦਾ ਭਰਾ ਰਾਜੀਵ ਕੁਮਾਰ,ਭਤੀਜਾ ਅਰੁਣ ਕੁਮਾਰ ਅਤੇ ਪਰਿਵਾਰਕ ਮੈਂਬਰ ਪਿੰਡ ਬਟਬਾੜੀ, ਥਾਣਾ ਓਟ ਜਿਲ੍ਹਾ ਮੰਡੀ ਹਿਮਾਚਲ ਪ੍ਰਦੇਸ ਤੋਂ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਪਹੁੰਚੇ। ਇਸ ਮੌਕੇ ਸੁਸਾਇਟੀ ਵੱਲੋਂ ਵੀਰ ਸੁਰਿੰਦਰ ਕੁਮਾਰ ਸਹੀ ਸਲਾਮਤ ਪਰਿਵਾਰ ਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਵੀਰ ਸੁਰਿੰਦਰ ਕੁਮਾਰ ਦੇ ਭਰਾ ਰਾਜੀਵ ਕੁਮਾਰ ਅਤੇ ਆਏ ਹੋਏ ਪਰਿਵਾਰਿਕ ਮੈਂਬਰਾਂ ਵੱਲੋਂ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਜਸਵਿੰਦਰ ਸਿੰਘ ਬਾਹਗਾ,ਕਮਲਜੀਤ ਸਿੰਘ,ਰਾਜੀਵ ਕੁਮਾਰ,ਅਰੁਣ ਕੁਮਾਰ ਅਤੇ ਹੋਰ ਮੈਂਬਰ ਹਾਜਿਰ ਸਨ।