Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ 6 ਦਿਨਾਂ ਤੋਂ ਲਾਪਤਾ ਹੋਏ……

ਬਾਬਾ ਦੀਪ ਸਿੰਘ ਸੇਵਾ ਦਲ 6 ਦਿਨਾਂ ਤੋਂ ਲਾਪਤਾ ਹੋਏ……

ਗੜ੍ਹਦੀਵਾਲਾ (ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਦਲ 6 ਦਿਨਾਂ ਤੋਂ ਲਾਪਤਾ ਹੋਏ ਛੋਟੇ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ 

6 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਅੱਗੇ ਵਧਾਉਂਦਿਆਂ ਅੱਜ ਇੱਕ ਹੋਰ 6 ਦਿਨਾਂ ਤੋਂ ਲਾਪਤਾ ਛੋਟੇ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਦੱਸਿਆ ਕਿ ਇਸ ਛੋਟੇ ਬੱਚੇ ਆਸ਼ੂ ਨੂੰ 2 ਦਿਨ ਪਹਿਲਾਂ ਖੁੱਡੇ ਤੋਂ ਵੀਰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡ ਗਏ ਸਨ। ਇਹ ਬੱਚਾ ਸ਼ਿਵ ਪੁਰੀ ਵਿਜੇ ਨਗਰ ਗਾਜੀਆਬਾਦ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ 100 ਦੇ ਕਰੀਬ ਅਨਾਥ, ਲਾਵਾਰਿਸ, ਮੰਦਬੁੱਧੀ ਬੇਸਹਾਰਾ ਪ੍ਰਾਣੀਆਂ ਦੇ ਸੇਵਾ ਸੰਭਾਲ ਕੀਤੀ ਜਾਂਦੀ ਹੈ। ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਅਸੀ ਖੁੱਡੇ ਦੇ ਵੀਰਾਂ ਦਾ ਧੰਨਵਾਦ ਕਰਦੇ ਹਾਂ ਜਿਨਾਂ ਨੇ ਇਸ ਬੱਚੇ ਨੂੰ ਗੱਡੀ ਥੱਲੇ ਆਉਣ ਤੋਂ ਬਚਾਅ ਕੇ  ਸਾਡੇ ਨਾਲ ਰਾਬਤਾ ਕਾਇਮ ਕਰਕੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚਾਇਆ। ਜਾਂਚ ਪੜਤਾਲ ਤੋਂ ਬਾਅਦ ਇਸ ਬੱਚੇ ਦੀ ਮਾਤਾ ਅਤੇ ਚਾਚਾ ਇਸ ਬੱਚੇ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ ਅਤੇ ਸੁਸਾਇਟੀ ਨੇ ਬੱਚੇ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।ਅੰਤ ਵਿਚ ਪਰਿਵਾਰ ਨੇ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਸਾਬੀ, ਵਿਸ਼ਾਲ, ਬਲਦੇਵ ਸਿੰਘ ਬਿੱਟੂ ਸਮੇਤ ਹੋਰ ਮੈਂਬਰ ਹਾਜ਼ਰ ਸਨ।