Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਡਿਪ੍ਰੈਸ਼ਨ ਦੇ ਸ਼ਿਕਾਰ ਹੋਏ ਦੋ ਸਕੇ ਭਰਾਵਾਂ ਨੂੰ ਇਲਾਜ ਲਈ ਹਸਪਤਾਲ ਚ ਦਾਖਿਲ ਕਰਵਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਡਿਪ੍ਰੈਸ਼ਨ ਦੇ ਸ਼ਿਕਾਰ ਹੋਏ ਦੋ ਸਕੇ ਭਰਾਵਾਂ ਨੂੰ ਇਲਾਜ ਲਈ ਹਸਪਤਾਲ ਚ ਦਾਖਿਲ ਕਰਵਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਡਿਪ੍ਰੈਸ਼ਨ ਦੇ ਸ਼ਿਕਾਰ ਹੋਏ ਦੋ ਸਕੇ ਭਰਾਵਾਂ ਨੂੰ ਇਲਾਜ ਲਈ ਹਸਪਤਾਲ ਚ ਦਾਖਿਲ ਕਰਵਾਇਆ
ਗੜ੍ਹਦੀਵਾਲਾ 14 ਜੁਲਾਈ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਦੋ ਸਕੇ ਭਰਾਵਾਂ ਹਰਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਜੋ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਚੁੱਕੇ ਹਨ, ਨੂੰ ਟਾਂਡਾ ਸ਼ਹਿਰ ਦੇ ਵਾਰਡ ਨੰ 5 ਵਿੱਚ ਰੈਸਕਿਉ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਪਰਿਵਾਰ ਦੀ ਜਾਣਕਾਰੀ ਹਰਮੀਤ ਸਿੰਘ ਔਲਖ ਨੇ ਦਿੱਤੀ ਸੀ। ਇਹ ਪਰਿਵਾਰ ਟਾਂਡਾ ਸ਼ਹਿਰ ਦੇ ਵਾਰਡ ਨੰ 5 ਵਿੱਚ ਰਹਿੰਦਾ ਹੈ। ਇਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਦਰਜੀ ਦਾ ਕੰਮ ਕਰਦੇ ਹਨ ਤੇ ਆਪਣੇ ਘਰ ਦਾ ਗੁਜਾਰਾ ਕਰਦੇ ਹਨ। ਇਨ੍ਹਾਂ ਦੇ ਤਿੰਨ ਪੁੱਤਰ ਹਨ। ਜਿਨ੍ਹਾਂ ਵਿਚੋਂ ਦੋ ਪੁੱਤਰ ਡਿਪ੍ਰੈਸ਼ਨ ਵਿੱਚ ਤੇ ਇੱਕ ਇੱਕ ਪੁੱਤਰ ਨਸ਼ੇ ਦਾ ਆਦੀ ਹੋ ਚੁੱਕਾ ਸੀ। ਜਿਹੜੇ ਦੋ ਪੁੱਤਰ ਡਿਪ੍ਰੈਸ਼ਨ ਦਾ ਸ਼ਿਕਾਰ ਹੋਏ ਹਨ ਉਹ ਸਾਰਾ ਦਿਨ ਸ਼ਹਿਰ ਵਿਚ ਘੁੰਮਦੇ ਰਹਿੰਦੇ ਹਨ ਤੇ ਨਾ ਕਿਸੇ ਨਾਲ ਬੋਲਦੇ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਘਰ ਦਾ ਸਾਰਾ ਸਾਮਾਨ ਦੀ ਵੀ ਭੰਨ ਤੋੜ ਕਰਦੇ ਹਨ। ਪਰਿਵਾਰ ਇਨ੍ਹਾਂ ਦਾ ਇਲਾਜ ਕਰਵਾਉਣ ਵਿੱਚ ਅਸਮਰੱਥ ਸੀ। ਸੁਸਾਇਟੀ ਵਲੋਂ ਰੈਸਕਿਉ ਕਰਕੇ ਇਨ੍ਹਾਂ ਦੋਵੇਂ ਨੌਜਵਾਨ ਨੂੰ ਇਲਾਜ ਲਈ ਵੇਵਜ ਹਸਪਤਾਲ ਟਾਂਡਾ ਵਿਖੇ ਦਾਖਲ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਹਰਮੀਤ ਸਿੰਘ ਔਲਖ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।