Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਬਾਬਾ ਦੀਪ ਸਿੰਘ ਵੈੱਲਫੇਅਰ ਸੋਸਾਇਟੀ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਬਾਬਾ ਦੀਪ ਸਿੰਘ ਵੈੱਲਫੇਅਰ ਸੋਸਾਇਟੀ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਗੜ੍ਹਦੀਵਾਲਾ, 28 ਜਨਵਰੀ (ਚੌਧਰੀ )
-ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ‘ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਥਾਵਾਚਕ ਭਾਈ ਬਰਜਿੰਦਰ ਸਿੰਘ ਪਰਵਾਨਾ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੰਦੀਪ ਸਿੰਘ ਕੂੰਟਾਂ, ਭਾਈ ਹਰਜੀਤ ਸਿੰਘ ਗੋਬਿੰਦਗੜ੍ਹ, ਕਥਾਕਾਰ ਭਾਈ ਸਰਤਾਜ ਸਿੰਘ ਬਸਰਾਵਾਂ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾ, ਢਾਡੀ ਬੀਬੀ ਦਲੇਰ ਕੌਰ ਖ਼ਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ, ਗੁਰਮਤਿ ਵਿਚਾਰਾਂ, ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਪੁੱਜੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਮੁੱਖ ਸੇਵਾਦਾਰ  ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਸੰਸਥਾ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵਲੋਂ ਲੋੜਵੰਦਾਂ ਲਈ ਰਾਸ਼ਨ ਵੰਡ ਸਮਾਗਮ ਵੀ ਕਰਵਾਇਆ ਗਿਆ ਜਿਸ ਦੌਰਾਨ 300 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ। ਸੰਸਥਾ ਵਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਵੱਡੀ ਗਿਣਤੀ ਵਿੱਚ ਨੌਜਵਾਨਾ ਨੇ ਖੂਨ ਦਾਨ ਕੀਤਾ। ਸਮਾਗਮ ‘ਚ ਵੱਖ-ਵੱਖ ਸੰਸਥਾਵਾਂ ਤੇ ਵਿਅਕਤੀਆਂ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਵੱਖ-ਵੱਖ ਕਾਰਜ ਕਰਵਾਉਣ ਤੋਂ ਇਲਾਵਾ 1313 ਸੇਵਾ ਸੁਸਾਇਟੀ ਤੇ ਗਿੱਲ ਬ੍ਰਦਰਜ਼ ਵਲੋਂ ਇੱਕ ਐਂਬੂਲੈਂਸ ਤੇ ਇੱਕ ਫਾਇਰਬਿਗਡ ਦੀ ਗੱਡੀ ਲੈ ਕੇ ਦੇਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ ਨੰਗਲ ਈਸ਼ਰ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੁੱਖ,ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ,ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ,ਭਾਨਾ ਸਿੱਧੂ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਟਕਸਾਲੀ ਕਾਂਗਰਸੀ ਆਗੂ ਜਸਵੰਤ ਸਿੰਘ ਚੋਟਾਲਾ, ਭਾਈ ਜਸਵਿੰਦਰ ਸਿੰਘ ਧੁੱਗਾ, ਜਸਵਿੰਦਰ ਸਿੰਘ ਜੱਸਾ ਪ੍ਰਧਾਨ ਨਗਰ ਕੌਂਸਲ ਗੜ੍ਹਦੀਵਾਲਾ,ਅਮਰਬੀਰ ਸਿੰਘ ਰੜਾ, ਰਜਿੰਦਰ ਤਲਵੰਡੀ, ਲਾਡੀ ਬੁੱਟਰ, ਮਨਦੀਪ ਸਿੰਘ , ਹਨੀ ਸੇਠੀ, ਪਿੰਕਾ ਜਰਗ, ਗੁਰਦੀਪ ਸਿੰਘ ਖ਼ਾਲਸਾ, ਦਲਜੀਤ ਸਿੰਘ ਕੈਨੇਡਾ, ਭਾਈ ਪ੍ਰਸ਼ੋਤਮ ਸਿੰਘ, ਸਾਬਕਾ ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਵਿਰਦੀ, ਜਸਵਿੰਦਰ ਸਿੰਘ ਮਾਣਕੂ, ਸ਼ੌਂਕੀ ਕਲਿਆਣ,ਯੋਗੇਸ਼ ਗੁਪਤਾ, ਪ੍ਰਦੀਪ ਕੁਮਾਰ, ਲਾਲਜੀ ਚੌਧਰੀ, ਲਖਵਿੰਦਰ ਠੱਕਰ,ਸਾਬਕਾ ਸਰਪੰਚ ਚੈਂਚਲ ਸਿੰਘ ਬਾਹਗਾ ਆਦਿ ਹਾਜ਼ਰ ਸਨ।
error: copy content is like crime its probhihated