Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਬੁੱਤ ਬਿਲਕੁੱਲ ਸੁਰੱਖਿਅਤ : ਐਸ.ਐਸ.ਪੀ ਬਟਾਲਾ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਬੁੱਤ ਬਿਲਕੁੱਲ ਸੁਰੱਖਿਅਤ : ਐਸ.ਐਸ.ਪੀ ਬਟਾਲਾ

ਬਟਾਲਾ, 2 ਅਪ੍ਰੈਲ (ਅਵਿਨਾਸ਼ ਸ਼ਰਮਾ)

ਘਟਨਾ ਦੇ ਤੱਥਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

: ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਪੁਲਿਸ ਨੂੰ ਅੱਜ ਸਵੇਰੇ ਕਰੀਬ 9.30 ਵਜੇ ਕਪੂਰੀ ਗੇਟ ਬਟਾਲਾ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪੁੱਜਣ ਬਾਰੇ ਜਾਣਕਾਰੀ ਮਿਲੀ ਸੀ।

ਐਸ.ਐਸ.ਪੀ ਨੇ ਦੱਸਿਆ ਇਸ ਦੀ ਜਾਂਚ ਕਰਨ ‘ਤੇ ਇਹ ਪਾਇਆ ਗਿਆ ਕਿ ਬਾਬਾ ਜੀ ਦਾ ਬੁੱਤ ਠੀਕ ਹੈ, ਸਿਰਫ ਮਾਮੂਲੀ ਨੁਕਸਾਨ ਹੀ ਦੇਖਿਆ ਗਿਆ ਹੈ। ਇਸ ਸਬੰਧੀ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਘਟਨਾ ਦੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਬਟਾਲਾ ਨੇ ਅੱਗੇ ਦੱਸਿਆ ਕਿ ਕੱਲ੍ਹ ਬੀਤੀ ਸ਼ਾਮ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਚੇਅਰਮੈਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨਵੀਂ ਦਿਖ ਦੇਣ ਲਈ ਮੌਕੇ ‘ਤੇ ਗਏ ਸਨ। ਉਨ੍ਹਾਂ ਵੱਲੋਂ ਲਈਆਂ ਗਈ ਕੁੱਝ ਫੋਟੋਗ੍ਰਾਫਸ ਤੋਂ ਪਤਾ ਚੱਲਦਾ ਹੈ ਕਿ ਬੁੱਤ ਨੂੰ ਪਹਿਲਾ ਤੋਂ ਹੀ ਹਲਕਾ- ਫੁਲਕਾ ਨੁਕਸਾਨ ਹੋਇਆ ਹੈ।

ਉਨ੍ਹਾ ਅੱਗੇ ਦੱਸਿਆ ਕਿ ਬਾਬਾ ਜੀ ਦੇ ਬੁੱਤ ਦਾ ਕਾਫੀ ਸਮੇਂ ਤੋਂ ਨਵੀਨੀਕਰਨ ਅਤੇ ਪੇਂਟ ਨਹੀਂ ਹੋਇਆ ਸੀ, ਜਿਸ ਕਰਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਉੱਥੇ ਗਏ ਸਨ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਬੁੱਤ ਬਿਲਕੁੱਲ ਸੁਰੱਖਿਅਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਰ ਫਿਰ ਵੀ ਬਟਾਲਾ ਪੁਲਿਸ ਵਲੋਂ ਵੱਖ-ਵੱਖ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਤਕਨੀਕੀ ਪੱਖੋਂ ਤੋਂ ਪੀ.ਡਬਲਿਊ.ਡੀ ਵਿਭਾਗ ਰਾਹੀਂ ਵੀ ਘੋਖਿਆ ਜਾ ਰਿਹਾ ਹੈ ਅਤੇ ਬਟਾਲਾ ਪੁਲਿਸ ਵਲੋਂ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਘਟਨਾ ਦੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।