Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਦਿੱਤੇ ਸਨਮਾਨਪੂਰਵਕ ਅਧਿਕਾਰ : ਬ੍ਰਮ ਸ਼ੰਕਰ ਜਿੰਪਾ

ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਦਿੱਤੇ ਸਨਮਾਨਪੂਰਵਕ ਅਧਿਕਾਰ : ਬ੍ਰਮ ਸ਼ੰਕਰ ਜਿੰਪਾ

ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਦਿੱਤੇ ਸਨਮਾਨਪੂਰਵਕ ਅਧਿਕਾਰ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਜੀ ਜੀ ਦੇ ਜਨਮ ਦਿਹਾੜੇ ਬੱਸ ਸਟੈਂਡ ਚੌਕ ਵਿਖੇ ਸਥਾਪਿਤ ਉਨ੍ਹਾਂ ਦੀ ਮੂਰਤੀ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

–ਕਿਹਾ, ਬਾਬਾ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਤੇ ਉਨਤੀ ਕਰ ਰਹੀ ਹੈ ਕੰਮ

–ਗੁਰਦੁਆਰਾ ਸਾਹਿਬ ’ਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 14 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ.ਆਰ.ਅੰਬੇਦਕਰ ਜੀ ਨੇ ਦੇਸ਼ ਨੂੰ ਇਕ ਇਸ ਤਰ੍ਹਾਂ ਦਾ ਸੰਵਿਧਾਨ ਦਿੱਤਾ, ਜਿਸ ਕਾਰਨ ਭਾਰਤ ਇਕ ਮਜ਼ਬੂਤ ਲੋਕਤੰਤਰ ਦੇ ਤੌਰ ’ਤੇ ਸਥਾਪਿਤ ਹੋਇਆ ਹੈ। ਉਨ੍ਹਾਂ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਸਨਮਾਨਪੂਰਵਕ ਅਧਿਕਾਰ ਦਿੱਤੇ ਹਨ। ਉਹ ਅੱਜ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਹਾੜੇ ’ਤੇ ਬਸ ਸਟੈਂਡ ਚੌਕ ਵਿਖੇ ਸਥਾਪਿਤ ਉਨ੍ਹਾਂ ਦੀ ਮੂਰਤੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੁੰਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਨਿਭਾਈਏ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕਜੁੱਟ ਰੱਖਣ ਲਈ ਜੋ ਕੰਮ ਬਾਬਾ ਸਾਹਿਬ ਨੇ ਕੀਤੇ ਹਨ, ਉਨ੍ਹਾਂ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸ਼ਖਸੀਅਤ ਸਨ ਅਤੇ ਦੇਸ਼ ਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਧੀਰਜ ਸ਼ਰਮਾ, ਜਸਪਾਲ ਸੁਮਨ, ਪ੍ਰਿਤਪਾਲ, ਦਲਜੀਤ ਕੁਮਾਰ, ਹੈਪੀ ਕਲੇਰ, ਹਰਮਿੰਦਰ ਸਿੰਘ, ਧਰਮਿੰਦਰ, ਅਜੇ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਇਸ ਤੋਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ.ਅੰਬੇਦਕਰ ਜਿਯੰਤੀ ’ਤੇ ਗੁਰਦੁਆਰਾ ਸ੍ਰੀ ਰਾਮਗੜੀਆ ਸਾਹਿਬ ਵਿਖੇ ਆਯੋਜਿਤ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਵਿਸਾਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਕੋਵਿਡ ਬਚਾਅ ਸਬੰਧੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ  ਕਈ ਰੂਪਾਂ ਵਿਚ ਸਾਡੇ ਸਾਹਮਣੇ ਆ ਰਿਹਾ ਹੈ ਅਤੇ ਇਸ ਦੇ ਬਚਾਅ ਦਾ ਸਿਰਫ ਇਕ ਹੀ ਤਰੀਕਾ ਹੈ ਕਿ ਅਸੀਂ ਸਾਰੇ ਟੀਕਾਕਰਨ ਕਰਵਾਈਏ। ਇਸ ਦੌਰਾਨ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।