ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ/ ਪ੍ਰਦੀਪ ਕੁਮਾਰ )
24 ਅਗਸਤ : ਕਸਬੇ ਦੇ ਦਾਣਾ ਮੰਡੀ ਰੋਡ ‘ਤੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਦੀ ਨਵੇਂ ਸਿਰਿਓਂ ਕਰਵਾਈ ਜਾ ਰਹੀ ਉਸਾਰੀ ਦਾ ਨੀਂਹ-ਪੱਥਰ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਨੇ ਰੱਖਿਆ।ਇਸ ਦੌਰਾਨ ਸਭ ਤੋਂ ਪਹਿਲਾਂ ਪੰਡਿਤ ਸੁਦੇਸ਼ ਸ਼ਰਮਾ ਨੇ ਪੂਰੇ ਵਿਧੀ ਪੂਰਵਕ ਢੰਗਾਂ ਅਤੇ ਵੇਦ ਮੰਤਰਾਂ ਦੇ ਉਚਾਰਨਾਂ ਨਾਲ ਪੂਜਾ ਅਰਚਨਾ ਕਰਵਾਈ।
ਇਸ ਤੋਂ ਬਾਅਦ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਚੌਪਾਈ ਸਾਹਿਬ ਜੀ ਦਾ ਪਾਠ ਅਤੇ ਅਰਦਾਸ ਕਰਨ ਉਪਰੰਤ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਸਤਿ ਸ੍ਰੀ ਸੰਤ ਬਾਬਾ ਸਰੂਪ ਸਿੰਘ ਅਕਾਲ ਦੇ ਜੈਕਾਰਿਆਂ ਨਾਲ ਬਾਬਾ ਵਿਸ਼ਵਕਰਮਾ ਮੰਦਰ ਮੰਦਰ ਦਾ ਨੀਂਹ-ਪ ਦੀ ਉਸਾਰੀ ਦਾ ਨੀਂਹ-ਪੱਥਰ ਰੱਖਿਆ।
ਇਸ ਮੌਕੇ ਸੰਤ ਬਾਬਾ ਸਰੂਪ ਸਿੰਘ ਜੀ ਨੇ ਕਿਹਾ ਕਿ ਅੱਜ ਰਾਮਗੜ੍ਹੀਆ ਸਭਾ ਵੱਲੋਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਮੰਦਰ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਤਨ, ਮਨ, ਧਨ ਨਾਲ ਸੇਵਾ ਕਰਨ ਦੀ ਅਪੀਲ ਕੀਤੀ ਤਾਂ ਜੋ ਬਾਬਾ ਵਿਸ਼ਵਕਰਮਾ ਦਿਵਸ ਤੋਂ ਪਹਿਲਾਂ ਇਸ ਮੰਦਰ ਦੀ ਉਸਾਰੀ ਦਾ ਕੰਮ ਨੇਪਰੇ ਚਾੜਿਆ ਜਾ ਸਕੇ।ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਇਤਿਹਾਸ ‘ਚ ਇਕ ਵੱਖਰਾ ਸਥਾਨ ਹੈ ਅਤੇ ਬਾਬਾ ਵਿਸ਼ਵਕਰਮਾ ਜੀ ਦੀ ਮੂਰਤੀ ਵਿਸ਼ੇਸ਼ ਜਗ੍ਹਾ ਤੋਂ ਮੰਗਵਾ ਕੇ ਇਸ ਮੰਦਰ ਵਿਚ ਸਥਾਪਤ ਕੀਤੀ ਜਾਵੇਗੀ।
ਅੰਤ ਵਿਚ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮੰਦਰ ਦੀ ਉਸਾਰੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ।ਇਸ ਮੌਕੇ ਜਸਵਿੰਦਰ ਸਿੰਘ ਮਾਨਕੂ ਲਾਡੀ ਸਿੰਘ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ, ਤੀਰਥ ਸਿੰਘ ਸੀਹਰਾ, ਕਰਨੈਲ ਸਿੰਘ ਕਲਸੀ, ਸੂਬੇਦਾਰ ਗੁਰਮੇਲ ਸਿੰਘ, ਚਰਨਜੀਤ ਸਿੰਘ, ਦਵਿੰਦਰ ਸਿੰਘ, ਮੁਨਿੰਦਰ ਸਿੰਘ, ਰਣਜੀਤ ਪੁਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੇਵਲ ਕ੍ਰਿਸ਼ਨ ਪੁਰੀ, ਮਨਮੋਹਨ ਲਾਲ, ਸੋਨੂ ਸੀਹਰਾ, ਗੁਰਪ੍ਰੀਤ ਖੰਡਾਂ, ਅਵਤਾਰ ਸਿੰਘ ਜੋਸ਼, ਲੱਕੀ ਜੋਸ਼, ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।








