Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਬਾਬਾ ਵਿਸ਼ਵਕਰਮਾ ਵਲੋਂ ਦਿਖਾਇਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ – ਕੈਬਨਿਟ ਮੰਤਰੀ ਮਹਿੰਦਰ ਭਗਤ

ਬਾਬਾ ਵਿਸ਼ਵਕਰਮਾ ਵਲੋਂ ਦਿਖਾਇਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ – ਕੈਬਨਿਟ ਮੰਤਰੀ ਮਹਿੰਦਰ ਭਗਤ

ਫਗਵਾੜਾ 2 ਨਵੰਬਰ (ਲਾਲੀ)

* ਮੰਦਿਰ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

: ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਹੈ ਕਿ ‘ਕਿਰਤ ਦੇ ਦੇਵਤਾ’ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨਅਰਿੰਗ ਦੇ ਖੇਤਰ ਵਿੱਚ ਲੋਕਾਈ ਨੂੰ ਦਿਖਾਇਆ ਗਿਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਅੱਜ ਇੱਥੇ 114 ਸਾਲ ਪੁਰਾਣੇ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ਵਕਰਮਾ ਪੂਜਾ ਮਹਾਂਉਤਸਵ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸ਼੍ਰੀ ਮਹਿੰਦਰ ਭਗਤ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਬਾਦ ਦਿੱਤੀਆਂ l
ਉਨ੍ਹਾਂ ਨੇ ਮੰਦਿਰ ਕਮੇਟੀ ਵੱਲੋਂ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਦਿਰ ਕਮੇਟੀ ਨੂੰ ਸੇਵਾ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ l ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਰੋਜ਼ਾਨਾ 350 ਤੋਂ ਵੱਧ ਮਰੀਜਾਂ ਦੀ ਸਿਹਤ ਜਾਂਚ ਹੁੰਦੀ ਹੈ ਜਦਕਿ ਕੋਵਿਡ ਦੇ ਸਮੇਂ ਦੌਰਾਨ ਹਸਪਤਾਲ ਵੱਲੋਂ ਟੀਕਾਕਰਨ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਗਈ ਸੀ lਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਮੰਦਿਰ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ l ਕੈਬਨਿਟ ਮੰਤਰੀ ਨੇ ਕਿਹਾ ਕਿ ਮੰਦਿਰ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਉਹ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਕੋਲ ਉਠਾਉਣਗੇ ਤਾਂ ਜੋ ਉਨ੍ਹਾਂ ਨੂੰ ਬਹੁਤ ਜਲਦ ਪੂਰਾ ਕੀਤਾ ਜਾ ਸਕੇ। ਮੰਦਿਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਤੇ ਹਲਕਾ ਫਿਲੌਰ ਦੇ ਇੰਚਾਰਜ ਪ੍ਰੇਮ ਕੁਮਾਰ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮੰਦਿਰ ਕਮੇਟੀ ਦੇ ਉਪ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ, ਆਮ ਆਦਮੀ ਪਾਰਟੀ ਦੇ ਸਪੋਕਸਮੈਨ ਹਰਨੂਰ ਸਿੰਘ ਹਰਜੀ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ l