Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੜ੍ਹਦੀਵਾਲਾ ਦੇ ਵਾਰਡ ਨੰ 3 ਵਿਚ ਸਫਾਈ ਦਾ ਬੁਰਾ ਹਾਲ, ਮੁਹੱਲਾ ਨਿਵਾਸੀਆਂ ਨੇ ਨਾਲਿਆਂ ਦੀ ਖੁਦ ਕੀਤੀ ਸਫਾਈ

ਗੜ੍ਹਦੀਵਾਲਾ ਦੇ ਵਾਰਡ ਨੰ 3 ਵਿਚ ਸਫਾਈ ਦਾ ਬੁਰਾ ਹਾਲ, ਮੁਹੱਲਾ ਨਿਵਾਸੀਆਂ ਨੇ ਨਾਲਿਆਂ ਦੀ ਖੁਦ ਕੀਤੀ ਸਫਾਈ

ਗੜ੍ਹਦੀਵਾਲਾ ਦੇ ਵਾਰਡ ਨੰ 3 ਵਿਚ ਸਫਾਈ ਦਾ ਬੁਰਾ ਹਾਲ, ਮੁਹੱਲਾ ਨਿਵਾਸੀਆਂ ਨੇ ਨਾਲਿਆਂ ਦੀ ਖੁਦ ਕੀਤੀ ਸਫਾਈ

ਗੜ੍ਹਦੀਵਾਲਾ 23 ਜੂਨ (ਚੌਧਰੀ) : ਸਥਾਨਕ ਸ਼ਹਿਰ ਦੇ ਵਾਰਡ ਨੰ 3 ਵਿਚ ਸਫਾਈ ਦਾ ਬਹੁਤ ਬੁਰਾ ਹਾਲ ਹੈ,ਗੰਦਗੀ ਆਪਣੀ ਚਰਮ ਸੀਮਾ ਤੇ ਪਹੁੰਚ ਚੁੱਕੀ ਹੈ। ਜਿਸਦੇ ਚੱਲਦਿਆਂ ਸਥਾਨਕ ਮੁਹੱਲਾ ਨਿਵਾਸੀਆਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਮੁਹੱਲਾ ਵਾਸੀਆਂ ਕਮਲਜੀਤ ਕੌਰ, ਹਰਬੰਸ ਕੌਰ, ਰੇਸ਼ਮ ਕੌਰ, ਕੁਲਵੰਤ ਕੌਰ, ਬਲਵਿੰਦਰ ਲਾਡੀ,ਰਾਮ ਸਰੂਪ, ਅਮ੍ਰਿਤ, ਸ਼ਰਨਦੀਪ ਸੰਨੀ, ਬੱਬਲ ਕੁਮਾਰ, ਮੋਹਿਤ ਕੁਮਾਰ, ਗੋਪੀ, ਮਿੱਠੂ, ਬਲਵਿੰਦਰ ਸਿੰਘ ਅਤੇ ਅਜੇ ਕੁਮਾਰ ਨੇ ਕਿਹਾ ਅਸੀਂ ਵੋਟਾਂ ਪਾ ਕੇ ਮੁਹੱਲੇ ਦੀ ਕੌਂਸਲਰ ਕਮਲਜੀਤ ਕੌਰ ਨੂੰ ਬਣਾਇਆ ਹੈ ਨਾ ਕਿ ਉਸਦੇ ਪਰਿਵਾਰਿਕ ਮੈਂਬਰਾਂ ਨੂੰ।ਮੁੱਹਲੇ ਵਾਸੀਆਂ ਨੇ ਮੰਗ ਕੀਤੀ ਹੈ ਕਿ ਮੁਹੱਲੇ ਦੇ ਕੌਂਸਲਰ ਖੁਦ ਆ ਕੇ ਮੁਹੱਲੇ ਦੇ ਕੰਮ ਕਰਵਾਉਣ,ਨਾ ਕਿ ਉਸਦੇ ਪਰਿਵਾਰਕ ਮੈਂਬਰ। ਉਨ੍ਹਾਂ ਇਹ ਵੀ ਕਿਹਾ ਕਿ ਕੌਂਸਲਰ ਕਮਲਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਦਾ ਵਰਤਾਰਾ ਮੁਹੱਲਾ ਵਾਸੀਆਂ ਨਾਲ ਸਹੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਅਗਰ ਕੌਂਸਲਰ ਖੁਦ ਮੁਹੱਲੇ ਦਾ ਕੋਈ ਵੀ ਕੰਮ ਕਰਵਾਉਣ ਲਈ ਨਹੀਂ ਆ ਸਕਦੇ ਤਾਂ ਉਨ੍ਹਾਂ ਨੂੰ ਕੌਂਸਲਰ ਪਦ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।ਉਨ੍ਹਾਂ ਅੱਗੇ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਖੁਦ ਗਲੀਆਂ ਨਾਲੀਆਂ ਦੀ ਸਫਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਗੰਦਗੀ ਕਈ ਭਿਆਨਕ ਬੀਮਾਰੀਆਂ ਨੂੰ ਜਨਮ ਦੇ ਰਹੀ ਹੈ। ਜਿਸਦਾ ਮੁਹੱਲਾ ਨਿਵਾਸੀਆਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ।