Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 245 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 245 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

  • ਹੁਸ਼ਿਆਰਪੁਰ, 30 ਅਕਤੂਬਰ :

: ਆਬਕਾਰੀ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ ਟਾਂਡਾ ਖੇਤਰ ਦੇ ਪਿੰਡ ਅਹਿਆਪੁਰ ਨੇੜੇ ਵਿਸ਼ੇਸ਼ ਛਾਪੇਮਾਰੀ ਦੌਰਾਨ 245 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।

ਵਿਭਾਗ ਵਲੋਂ ਇਹ ਛਾਪੇਮਾਰੀ ਹੁਸ਼ਿਆਰਪੁਰ-2 ਦੇ ਐਕਸਾਈਜ਼ ਪ੍ਰੀਤ ਭੂਪਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਐਕਸਾਈਜ਼ ਇੰਸਪੈਕਟਰ ਅਮਿਤ ਵਿਆਸ, ਐਕਸਾਈਜ਼ ਇੰਸਪੈਕਟਰ ਅਜੇ ਕੁਮਾਰ ਅਤੇ ਪੁਲਿਸ ਸਟੇਸ਼ਨ ਟਾਂਡਾ ਦੀ ਟੀਮ ਵੀ ਸ਼ਾਮਿਲ ਸੀ। ਵਿਭਾਗ ਦੇ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਟਾਂਡਾ ਦੇ ਅਹਿਆਪੁਰ ਹਲਕੇ ਵਿਚ 7 ਕੈਨ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਦੀ ਕੁੱਲ ਮਾਤਰਾ 245 ਲੀਟਰ (2,45,0000 ਮਿਲੀਟਰ) ਹੈ। ਇਸ ਮਾਮਲੇ ਵਿਚ ਥਾਣਾ ਟਾਂਡਾ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।