Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਬਹਿਰਾਮ ਨੈਸ਼ਨਲ ਹਾਈਵੇ ‘ਤੇ ਫਲਾਈ ਓਵਰ ਬਣਾਉਦੀ ਸੰਤ ਸੀਚੇਵਾਲ ਨੇ ਕੀਤੀ ਸ਼ੁਰੂਆਤ

ਬਹਿਰਾਮ ਨੈਸ਼ਨਲ ਹਾਈਵੇ ‘ਤੇ ਫਲਾਈ ਓਵਰ ਬਣਾਉਦੀ ਸੰਤ ਸੀਚੇਵਾਲ ਨੇ ਕੀਤੀ ਸ਼ੁਰੂਆਤ

ਬਹਿਰਾਮ / ਫਗਵਾੜਾ (ਲਾਲੀ ਦਾਦਰ) 

ਕਈ ਦੁਰਘਟਨਾਵਾਂ ਵਿੱਚ ਜਾ ਚੁੱਕੀਆ ਹਨ ਕੀਮਤੀ ਜਾਨਾਂ

13 ਜੂਨ : ਜਲੰਧਰ ਤੋਂ ਚੰਡੀਗੜ੍ਹ ਵਾਇਆ ਬੰਗਾ ਜਾਣ ਵਾਲੇ ਨੈਸ਼ਨਲ ਹਾਈਵੇ ‘ਤੇ ਬਹਿਰਾਮ ਨੇੜੇ ਫਲਾਈ ਓਵਰ ਬਣਾਉਣ ਦੀ ਰਸਮੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ। ਇਸ ਮੌਕੇ ਹਾਜ਼ਰ ਨੈਸ਼ਨਲ ਹਾਈਵੇ ਅਥਾਰਟੀ ਦੇ ਮੈਨੇਜ਼ਰ ਰਾਕੇਸ਼ ਯਾਦਵ ਤੇ ਇਸ ਪੁਲ ਨੂੰ ਬਣਾਉਣ ਵਾਲੀ ਕੰਪਨੀ ਦੇ ਐਮਡੀ ਜਤਿੰਦਰ ਸਿੰਘ ਅਤੇ ਐਸਸੀ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਮੋਹਣ ਲਾਲ ਸੂਦ ਵੀ ਹਾਜ਼ਰ ਸਨ।

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਬਹਿਰਾਮ ਫਲਾਈਓਵਰ ਬਣਾਇਆ ਜਾ ਰਿਹਾ ਹੈ ਜਿਸ ‘ਤੇ 13.50 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫਲਾਈਓਵਰ ਦੇ ਨਾਲ -ਨਾਲ ਅੰਡਰਪਾਸ ਵੀ ਬਣਾਏ ਜਾਣਗੇ।ਕੰਪਨੀ ਦੇ ਐਮਡੀ ਨੇ ਦੱਸਿਆ ਕਿ ਇਹ ਕੰਮ ਇੱਕ ਸਾਲ ਵਿੱਚ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਪਰ ਉਨ੍ਹਾਂ ਦੀ ਕੰਪਨੀ ਇਹ ਯਤਨ ਕਰੇਗੀ ਕਿ ਇਹ ਫਲਾਈਓਵਰ ਦਾ ਕੰਮ 8 ਮਹੀਨਿਆਂ ਵਿੱਚ ਹੀ ਮੁਕੰਮਲ ਹੋ ਜਾਵੇ।

ਸੰਤ ਸੀਚੇਵਾਲ ਨੇ ਫਲਾਈਓਵਰ ਬਣਾਉਣ ਵਾਲੀ ਕੰਪਨੀ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਮਿੱਥੇ ਟੀਚੇ ਵਿੱਚ ਇਸ ਪ੍ਰੋਜੈਕਟ ਨੂੰ ਮੁਕੰਮਲ ਕਰ ਲਵੇਗੀ।ਉਨ੍ਹਾਂ ਇੰਜੀ: ਮੋਹਣ ਲਾਲ ਸੂਦ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਇਹ ਫਲਾਈਓਵਰ ਬਣਨਾ ਸ਼ੁਰੂ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਬਹਿਰਾਮ ਤੋਂ ਮਾਹਿਲਪੁਰ ਨੂੰ ਜਾਣ ਵਾਲੀ ਸੜਕ ਦੇ ਮੋੜ ‘ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ ਜਿਸ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆ ਹਨ। ਬੀਤੇ ਦਿਨੀ ਇੱਕ ਟਰਾਲਾ ਪਲਟ ਜਾਣ ਕਾਰਨ ਇੱਕ ਸਵਾਰ ਤੇ ਉਸ ਦੀ ਪਤਨੀ ਦੀ ਮੋਤ ਹੋ ਗਈ ਸੀ ਜਦੋਂ ਉਹ ਆਪਣੀ ਲੜਕੀ ਨੂੰ ਜਲੰਧਰ ਦੇ ਇੱਕ ਨਰਸਿੰਗ ਕਾਲਜ ਵਿੱਚ ਛੱਡ ਕੇ ਵਾਪਸ ਪਰਤ ਰਹੇ ਸਨ।