Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ-ਐਸ.ਡੀ.ਐਮ ਬਟਾਲਾ

ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ-ਐਸ.ਡੀ.ਐਮ ਬਟਾਲਾ

ਬਟਾਲਾ,( ਅਵਿਨਾਸ਼ ਸ਼ਰਮਾ )

ਰੰਗਲਾ ਪ੍ਰੋਗਰਾਮ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਜਾਣਗੇ ਨਾਟਕ ਮੁਕਾਬਲੇ

ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਨਗਦ ਇਨਾਮ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ

10 ਅਪ੍ਰੈਲ  : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ ਵਲੋਂ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਸ਼ਾਮ 6 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਟੀਮਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।

ਐਸ.ਡੀ.ਐਮ ਨੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸ਼ਿਵ ਬਟਾਲਵੀ ਆਡੋਟੋਰੀਅਮ ਵਿਖੇ ਸਾਫ ਸਫਾਈ, ਪੀ.ਡਬਲਿਊ.ਡੀ ਨੂੰ ਸਟੇਜ ਆਦਿ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੂੰ ਟਾਇਲਟਸ ਅਤੇ ਪਾਣੀ ਵਾਲੀਆਂ ਟੂਟੀਆਂ ਦੀ ਮੁਰੰਮਤ, ਮਾਰਕਿਟ ਕਮੇਟੀ ਨੂੰ ਪਾਣੀ ਦਾ ਪ੍ਰਬੰਧ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਕੰਮ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜ਼ਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ।

ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਪਰਮਜੀਤ ਸਿੰਘ ਜ਼ਿਲ੍ਹਾ ਭਾਸ਼ਾ ਅਫਸਰ, ਮਨਮੋਹਨ ਸਿੰਘ ਸੈਕਰਟਰੀ ਮਾਰਕਿਟ ਕਮੇਟੀ, ਇੰਜ ਸਚਿਨ ਐਸ.ਡੀ.ਓ, ਪਿ੍ਰੰਸੀਪਲ ਅਨਿਲ ਸ਼ਰਮਾ, ਨਿਰਮਲ ਸਿੰਘ ਸੁਪਰਡੈਂਟ ਕਾਰਪੋਰੇਸ਼ਨ ਤੇ ਸੁਪਰਡੈਂਟ ਸੁੰਦਰ ਕੁਮਾਰ ਆਦਿ ਮੋਜੂਦ ਸਨ।

————–