Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਅਯੁੱਧਿਆ ਵਿੱਚ ਰਾਮ ਮੰਦਿਰ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ

ਅਯੁੱਧਿਆ ਵਿੱਚ ਰਾਮ ਮੰਦਿਰ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ

ਬਟਾਲਾ 23 ਜਨਵਰੀ (ਅਵਿਨਾਸ਼ ਸ਼ਰਮਾ)

: ਬਜਰੰਗ ਦਲ ਹਿੰਦੂਸਤਾਨ ਪੁਲਿਸ ਜ਼ਿਲਾ ਬਟਾrਲਾ ਵੱਲੋਂ ਅਯੁੱਧਿਆ ਵਿੱਚ ਰਾਮ ਮੰਦਿਰ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਸ਼ਿਵ ਅਰਾਧਨਾ ਮੰਦਿਰ ਕਪੂਰੀ ਗੇਟ ਬਟਾਲਾ ਵਿਖੇ ਸ਼੍ਰੀ ਰਮਾਇਣ ਦਾ ਪਾਠ ਰੱਖਿਆ ਗਿਆ ਸੀ ਜਿਸਦਾ ਵਿਧੀ ਮੁਤਾਬਿਕ ਸੰਪੂਰਨ ਭੋਗ ਪਾਇਆ ਗਿਆ। ਇਸ ਮੌਕੇ ਤੇ ਸਮੂਹ ਸੰਗਤਾਂ ਵੱਲੋਂ ਭਜਨ ਕੀਰਤਨ ਕਰਕੇ ਖੂਬ ਆਨੰਦ ਲਿਆ ਅਤੇ ਬਾਅਦ ਵਿੱਚ ਲੰਗਰ ਪ੍ਰਸ਼ਾਦਿ ਵੀ ਵਰਤਾਇਆ ਗਿਆ । ਇਹ ਸਾਰਾ ਪ੍ਰੋਗਰਾਮ ਬਜਰੰਗ ਦਲ ਦੇ ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਜੀ ਦੀ ਅਗਵਾਈ ਵਿੱਚ ਕੀਤਾ ਗਿਆ ਅਤੇ ਉਹਨਾਂ ਦੇ ਨਾਲ ਉਤਰ ਭਾਰਤ ਦੇ ਪ੍ਰਧਾਨ ਗਗਨ ਪਲਾਜ਼ਾ ਅਤੇ ਉਤਰ ਭਾਰਤ ਦੇ ਮੀਡੀਆ ਪ੍ਰਭਾਰੀ ਰਾਜੀਵ ਮਿੰਟੂ ਵੀ ਮੌਜੂਦ ਸਨ । ਇਸ ਮੌਕੇ ਤੇ ਉਨ੍ਹਾਂ ਨੇ ਬੋਲਦਿਆਂ ਹੋਏ ਕਿਹਾ ਕਿ ਸਾਨੂੰ ਆਪਣੇ ਧਰਮ ਨਾਲ ਜੁੜਨਾ ਚਾਹੀਦਾ ਹੈ ਅਤੇ ਸਨਾਤਨ ਧਰਮ ਦਾ ਪ੍ਰਚਾਰ ਕਰਨ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਚਾਹੀਦਾ ਹੈ । ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਆਏ ਐਡਵੋਕੇਟ ਸਤਵਿੰਦਰ ਸਿੰਘ ਕਲਾਰ ਅਤੇ ਰਮੇਸ਼ ਬਹਿਲ ਪੰਜਾਬ ਪ੍ਰਧਾਨ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਤੇ ਸੀਨੀਅਰ ਪੱਤਰਕਾਰ ਰਮੇਸ਼ ਨੋਨਾ ਨੂੰ ਸਰੋਪਾ ਪਾ ਕੇ ਅਤੇ ਰਾਮ ਦਰਬਾਰ ਦਾ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਡਵੋਕੇਟ ਸਤਵਿੰਦਰ ਸਿੰਘ ਕਲਾਰ ਜੀ ਨੇ ਬੋਲਦਿਆਂ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਧਰਮ ਦੇ ਨਾਲ ਨਾਲ ਸਾਨੂੰ ਚੰਗੇ ਕਰਮ ਵੀ ਕਰਨੇ ਚਾਹੀਦੇ ਹਨ ਅਤੇ ਸਾਨੂੰ ਆਪਣੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਅਤੇ ਮੈਂ ਬਜਰੰਗ ਦਲ ਹਿੰਦੂਸਤਾਨ ਦੇ ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਦਾ ਸ਼ੁਕਰਗੁਜ਼ਾਰ ਹਾਂ ਜਿਨਾਂ ਨੇ ਮੈਨੂੰ ਇਸ ਮੌਕੇ ਤੇ ਆਉਣ ਦਾ ਸੱਦਾ ਦਿੱਤਾ । ਇਸ ਮੌਕੇ ਤੇ ਮੁੱਖ ਹਾਜ਼ਰ ਪੱਤਵੰਤੇ ਸਹਿਜਬੀਰ ਸਿੰਘ ਸਰਪੰਚ, ਦਵਿੰਦਰ ਸਿੰਘ ਸਰਪੰਚ, ਐਡਵੋਕੇਟ ਸੰਦੀਪ ਕੁਮਾਰ, ਐਡਵੋਕੇਟ ਅਮਿਤ ਸਰੀਨ , ਮੁਖਤਿਆਰ ਸਿੰਘ, ਵਿਸ਼ਾਲ ਸ਼ਰਮਾ,ਵਿਜੇ ਸ਼ਰਮਾ ਉਰਫ ਅਮਨ, ਪਾਰਸ ਪਲਵਾਨ, ਪਿੰਟੂ, ਮਨੋਜ਼ ਕੁਮਾਰ ਮੰਨੀ, ਮਨਦੀਪ ਮੰਨਾ, ਸਤਪਾਲ ਸ਼ਰਮਾ, ਗੱਗੀ ਖੰਨਾ,ਕਰਨ ਆਦਿ ਮੌਜੂਦ ਸਨ।

error: copy content is like crime its probhihated