Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਡੇਰਾ ਬਹਾਦਰਪੁਰ ਵਿਖੇ ਸਿੱਖ ਰਹਿਤ ਮਰਿਆਦਾ ਨੂੰ ਲੈ ਕੇ ਭਖਿਆ ਮਾਮਲਾ

ਡੇਰਾ ਬਹਾਦਰਪੁਰ ਵਿਖੇ ਸਿੱਖ ਰਹਿਤ ਮਰਿਆਦਾ ਨੂੰ ਲੈ ਕੇ ਭਖਿਆ ਮਾਮਲਾ

ਡੇਰਾ ਬਹਾਦਰਪੁਰ ਵਿਖੇ ਸਿੱਖ ਰਹਿਤ ਮਰਿਆਦਾ ਨੂੰ ਲੈ ਕੇ ਭਖਿਆ ਮਾਮਲਾ

*ਸੰਤ ਸਮਾਜ ਨੇ ਕੀਤੀ ਇਸ ਮਸਲੇ ‘ਤੇ ਅਹਿਮ ਮੀਟਿੰਗ*

ਹੁਸ਼ਿਆਰਪੁਰ 29 ਅਪ੍ਰੈਲ ( ਤਰਸੇਮ ਦੀਵਾਨਾ ) ਸਿੱਖ ਪੰਥ ਦੇ ਉਦਾਸੀਨ ਸੰਪਰਦਾ ਦੇ ਉੱਘੇ ਅਸਥਾਨ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਤਿਕਾਰ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਸਬੰਧ ਵਿਚ ਸ਼ੁਕਰਵਾਰ ਨੂੰ ਡੇਰਾ ਬਾਬਾ ਚਰਨਸ਼ਾਹ ਵਿਖੇ ਸੰਤ ਸਮਾਜ ਅਤੇ ਸਿੱਖ ਜਥੇਬੰਦੀਆਂ ਦੀ ਇਕ ਭਰਵੀਂ ਮੀਟਿੰਗ ਹੋਈ ਜਿਸ ਵਿਚ ਉਚੇਚੇ ਤੌਰ ਤੇ ਵੱਖ ਵੱਖ ਸਿੱਖ ਸੰਪਰਦਾਵਾਂ ਨਾਲ ਸਬੰਧਤ ਸੰਤ ਮਹਾਂਪੁਰਖਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਸ਼੍ਰੀਮਾਨ ਸੰਤ ਬਾਬਾ ਨਿਹਾਲ ਸਿੰਘ ਜੀ ਮੁਖੀ ਪੰਥਕ ਅਕਾਲੀ ਤਰਨਾ ਦਲ ਹਰੀਆਂ,ਸ੍ਰੀਮਾਨ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ, ਸ੍ਰੀਮਾਨ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ।ਇਸ ਮੌਕੇ ਮੀਟਿੰਗ ਵਿੱਚ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਨੇ ਕਿਹਾ ਕਿ ਸਿੱਖ ਪੰਥ ਨਾਲ ਸਬੰਧਤ ਸਾਰੀਆਂ ਹੀ ਸਤਿਕਾਰਯੋਗ ਸੰਪਰਦਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੇਇੰਤਹਾਂ ਸਤਿਕਾਰ ਕਰਦੀਆਂ ਹਨ,ਭਾਵੇਂ ਕਿ ਸੰਪਰਦਾਵਾਂ ਵਿੱਚ ਆਪਸੀ ਵਖਰੇਵੇਂ ਜਾਂ ਮਤਭੇਦ ਹੋਣ ਪਰ ਇਸਦੇ ਬਾਵਜੂਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਮੁੱਦੇ ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।ਸੰਤ ਸਮਾਜ ਦੇ ਉਕਤ ਪ੍ਰਮੁੱਖ ਆਗੂਆਂ ਨੇ  ਸਤਿਕਾਰ ਕਮੇਟੀ ਨਾਲ ਸਬੰਧਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਲੈ ਕੇ ਵਚਨਬੱਧ ਹਨ ਪਰ ਕਿਸੇ ਵੀ ਧਾਰਮਿਕ ਸਥਾਨ ਵਿੱਚ ਜਾ ਕੇ ਹੁੱਲੜਬਾਜ਼ੀ ਕਰਨ ਜਾਂ ਮਾਹੌਲ ਖਰਾਬ ਕਰਨ ਦੀ ਬਜਾਏ ਉੱਥੋਂ ਦੇ ਜ਼ਿੰਮੇਵਾਰ ਵਿਅਕਤੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਮਸਲੇ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਜੀ ਅਤੇ ਹੋਰ ਮਹਾਂਪੁਰਖਾਂ ਨੇ ਦੱਸਿਆ ਕਿ ਸਤਿਕਾਰ ਕਮੇਟੀ ਵੱਲੋਂ ਉਠਾਏ ਗਏ ਮਸਲੇ ਤੇ ਵਿਚਾਰ ਵਟਾਂਦਰਾ ਕਰਕੇ ਇਸ ਦਾ ਢੁੱਕਵਾਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਗਪਗ ਆਉਣ ਵਾਲੇ ਸਮੇਂ ‘ਚ ਇਹ ਮਸਲਾ ਹੱਲ ਕਰ ਲਿਆ ਜਾਵੇਗਾ।

ਇਹ ਸੀ ਮਾਮਲਾ;

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਡੇਰਾ ਬਾਬਾ ਚਰਨਸ਼ਾਹ ਬਹਾਦੁਰਪੁਰ ਵਿਖੇ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਆਣ ਕੇ ਇਸ ਗੱਲ ਦਾ ਰੋਸ ਜ਼ਾਹਰ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਨਾਲ ਹੀ ਬਾਬਾ ਸ੍ਰੀ ਚੰਦ  ਜੀ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ ਜੌ ਸ਼੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਜਾਰੀ ਹੁਕਮਨਾਮੇ ਦੀ ਸਿੱਧੀ ਉਲੰਘਣਾ ਹੈ।ਇਸ ਸਬੰਧੀ ਸਤਿਕਾਰ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵੀ ਸ਼ਿਕਾਇਤ ਕੀਤੀ ਗਈ ਸੀ।ਸੂਤਰਾਂ ਅਨੁਸਾਰ ਅੱਜ ਹੋਈ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਬਾਬਾ ਸ਼੍ਰੀ ਚੰਦ ਜੀ ਦੇ ਸਰੂਪ ਵੱਖੋ ਵੱਖਰੇ ਕਮਰਿਆਂ ਵਿੱਚ ਸ਼ੁਸ਼ੋਭਿਤ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਟਿੰਗ ਵਿਚ ਉਚੇਚੇ ਤੌਰ ਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,ਸੰਤ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ, ਮਹੰਤ ਅਵਦੇਤਾਨੰਦ ਜੀ ਵੱਡਾ ਅਖਾੜਾ ਉਦਾਸੀਨ, ਸੰਤ ਬਾਬਾ ਗੁਰਭੇਜ ਸਿੰਘ ਜੀ ਖੁਜਾਲੇ ਵਾਲੇ,ਮਹੰਤ ਅੰਮ੍ਰਿਤ ਮੁਨੀ ਜੀ ਮਾਨਸਾ,ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਬਲਵੀਰ ਸਿੰਘ ਹਰਿਆਣਾ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ,ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਮਹੰਤ ਰਵਿੰਦਰ ਦਾਸ ਜੀ ਬ੍ਰਹਮ ਬੂਟਾ ਅਖਾੜਾ ਅੰਮ੍ਰਿਤਸਰ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ,ਸੰਤ ਬਲਬੀਰ ਸਿੰਘ ਰੱਬ ਜੀ ਜਿਆਣ,ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜਾ ਕਾਜ਼ੀ ਮਹਾਂਪੁਰਖ ਅਤੇ ਵੱਖ ਵੱਖ ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਕੈਪਸ਼ਨ;1.ਹੁਸ਼ਿਆਰਪੁਰ ਵਿੱਚ ਡੇਰਾ ਮਹੰਤ ਚਰਨ ਦਾਸ ਬਹਾਦਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੰਤ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ।2.ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਤ ਸਮਾਜ ਦੇ ਨੁਮਾਇੰਦੇ ਉਨ੍ਹਾਂ ਨਾਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹੋਰ ਮਹਾਂਪੁਰਖ
ਫੋਟੋ ਮੁਨੀਰ

error: copy content is like crime its probhihated