Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਲ ਬਲ ਸੇਵਾ ਸੁਸਾਇਟੀ ਵਲੋਂ ਆਯੋਜਿਤ 8ਵੇਂ ਖ਼ੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਨੇ 38 ਯੂਨਿਟ ਕੀਤਾ ਬਲੱਡ ਦਾਨ 

ਬਲ ਬਲ ਸੇਵਾ ਸੁਸਾਇਟੀ ਵਲੋਂ ਆਯੋਜਿਤ 8ਵੇਂ ਖ਼ੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਨੇ 38 ਯੂਨਿਟ ਕੀਤਾ ਬਲੱਡ ਦਾਨ 

ਗੜ੍ਹਦੀਵਾਲਾ 9 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) 

: ਬਲ ਬਲ ਸੇਵਾ ਸੁਸਾਇਟੀ ਹੁਸ਼ਿਆਰਪੁਰ ਦੀ ਗੜ੍ਹਦੀਵਾਲਾ ਇਕਾਈ ਦੇ ਸਰਕਲ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਕਮੇਟੀ ਘਰ ਗੜ੍ਹਦੀਵਾਲਾ ਵਿਖੇ 8ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ‘ਚ ਜ਼ਿਲ੍ਹਾ ਸਿਹਤ ਅਫ਼ਸਰ ਡਾ.ਲਖਵੀਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਅਤੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਵਲੋਂ ਸਾਂਝੇ ਤੌਰ ’ਤੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਭੇਂਟ ਕੀਤੇ। ਉਨ੍ਹਾਂ ਸੰਯੁਕਤ ਤੌਰ ਤੇ ਕਿਹਾ ਕਿ ਖੂਨਦਾਨ ਕਰਨਾ ਮਹਾਨ ਦਾਨ ਹੈ ਤੇ ਖੂਨਦਾਨ ਕਰਕੇ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਤੁਹਾਡੇ ਵਲੋਂ ਦਾਨ ਕੀਤਾ ਗਿਆ ਖੂਨ ਲੋੜਵੰਦਾਂ ਨੂੰ ਨਵਾਂ ਜੀਵਨ ਪ੍ਰਦਾਨ ਕਰ ਸਕਦਾ ਹੈ।

(ਜ਼ਿਲ੍ਹਾ ਸਿਹਤ ਅਫ਼ਸਰ ਡਾ.ਲਖਵੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਮੈਂਬਰ)

ਉਨ੍ਹਾਂ ਬਾਲ ਬਾਲ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਇਸ ਖੂਨਦਾਨ ਕੈਂਪ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।  ਇਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਬਲੱਡ ਬੈਂਕ ਵਿਖੇ 38 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖੂਨਦਾਨ ਕੈਂਪ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੁਲਦੀਪ ਸਿੰਘ ਮਿੰਟੂ,ਈਓ ਸਿਮਰਨ ਢੀਂਡਸਾ, ਚੇਅਰਮੈਨ ਰੋਜ਼ੀ ਸ਼ਰਮਾ, ਪ੍ਰਧਾਨ ਹਰਕ੍ਰਿਸ਼ਨ ਸਿੰਘ ,ਸਕੱਤਰ ਮੋਹਨ ਲਾਲ ਸਮੇਤ ਵੱਡੀ ਗਿਣਤੀ ਵਿੱਚ ਖੂਨ ਦਾਨ ਕਰਨ ਵਾਲੇ ਲੋਕ ਹਾਜਰ ਸਨ।