Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਸਾਡੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗਰੈਜੂਏਸ਼ਨ ਸਮਾਰੋਹ ਨਵੇਂ ਤਰੀਕੇ ਨਾਲ ਮਨਾਇਆ ਗਿਆ

ਬਾਲ ਵਾਟਿਕਾ ਸਕੂਲ ਵਿੱਚ ਸਾਡੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗਰੈਜੂਏਸ਼ਨ ਸਮਾਰੋਹ ਨਵੇਂ ਤਰੀਕੇ ਨਾਲ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

12 ਅਪ੍ਰੈਲ : ਗਰੈਜੂਏਸ਼ਨ ਇੱਕ ਦਿਲਚਸਪ ਮੀਲ ਪੱਥਰ ਹੋਣ ਦੇ ਨਾਲ-ਨਾਲ ਇੱਕ ਮਹੱਤਵਪੂਰਨ ਸਮਾਂ ਹੈ ਜੋ ਬੱਚਿਆਂ ਦੇ ਭਵਿੱਖ ਲਈ ਉਮੀਦਾਂ ਅਤੇ ਸੰਭਾਵਨਾਵਾਂ ਲੈ ਕੇ ਆਉਂਦਾ ਹੈ।ਅੱਜ ਬਾਲ ਵਾਟਿਕਾ ਸਕੂਲ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਰੇਸ਼ ਡਡਵਾਲ, ਡਾਇਰੈਕਟਰ ਸ਼੍ਰੀਮਤੀ ਰਿੰਪੀ ਡਡਵਾਲ, ਪ੍ਰਿੰਸੀਪਲ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਦੀ ਦੇਖ-ਰੇਖ ਹੇਠ ਗ੍ਰੈਜੂਏਸ਼ਨ ਸਮਾਰੋਹ ਮਨਾਇਆ ਗਿਆ। ਇਸ ਸਮਾਗਮ ਨੂੰ ਮੁੱਖ ਰੱਖਦਿਆਂ ਸੱਭਿਆਚਾਰਕ ਢੰਗ ਨਾਲ ਮਨਾਇਆ ਗਿਆ ਜਿਸ ਵਿੱਚ ਭਗਵੇਂ ਕੁੜਤੇ ਅਤੇ ਚਿੱਟੇ ਪਜਾਮੇ ਵਿੱਚ ਬੱਚਿਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਭਾਗ ਲਿਆ ਜੋ ਸਾਰਿਆਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਦੀ ਸ਼ੁਰੂਆਤ ਸ਼ਬਦ ਅਤੇ ਹਨੂੰਮਾਨ ਚਾਲੀਸਾ ਨਾਲ ਹੋਈ। ਗ੍ਰੈਜੂਏਸ਼ਨ ਸਮਾਰੋਹ ਦੇ ਨਾਲ ਹੀ ਸਕੂਲ ਵਿੱਚ ਕੈਫੇਟੇਰੀਆ ਦਾ ਵੀ ਉਦਘਾਟਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਕੂਲ ਵਿੱਚ ਮੌਜੂਦ ਸਮਾਜ ਸੇਵੀ ਠਾਕੁਰ ਦੁਸ਼ਾਂਤ ਸਿੰਘ ਨੇ ਵੀ ਸਕੂਲ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਦੇ ਰੂਪ ਵਿੱਚ ਛੋਟੇ-ਛੋਟੇ ਬੂਟੇ ਤਿਆਰ ਕੀਤੇ ਜਾਂਦੇ ਹਨ, ਜੋ ਵੱਡੇ ਹੋ ਕੇ ਵੱਡੇ ਰੁੱਖ ਬਣਨਗੇ ਅਤੇ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਸਾਰੇ ਮਾਪੇ ਇਸ ਪ੍ਰੋਗਰਾਮ ਤੋਂ ਬਹੁਤ ਖੁਸ਼ ਸਨ।