Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਲਜਿੰਦਰ ਮਾਨ ਵਲੋਂ ਸਰਕਾਰੀ ਸਕੂਲ ਭਾਰਟਾ ਗਣੇਸ਼ਪੁਰ ਨੂੰ ਸਟੇਸ਼ਨਰੀ ਭੇਂਟ

ਬਲਜਿੰਦਰ ਮਾਨ ਵਲੋਂ ਸਰਕਾਰੀ ਸਕੂਲ ਭਾਰਟਾ ਗਣੇਸ਼ਪੁਰ ਨੂੰ ਸਟੇਸ਼ਨਰੀ ਭੇਂਟ

ਬਲਜਿੰਦਰ ਮਾਨ ਵਲੋਂ ਸਰਕਾਰੀ ਸਕੂਲ ਭਾਰਟਾ ਗਣੇਸ਼ਪੁਰ ਨੂੰ ਸਟੇਸ਼ਨਰੀ ਭੇਂਟ 

ਗੜ੍ਹਸ਼ੰਕਰ 4 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ ) : ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਦੇ ਮੁੱਖ ਅਧਿਆਪਕ ਬਲਜਿੰਦਰ ਮਾਨ ਨੇ ਨਵੇਂ ਸੈਸ਼ਨ ਤੇ ਸਕੂਲ ਦੇ ਪੰਜਾਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਕੀਤੀ।ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਪੈੱਨ ਪੈਨਸਿਲ ਤੋਂ ਲੈ ਕੇ ਪੁਸਤਕਾਂ ਅਤੇ ਕਾਪੀਆਂ ਦਾ ਪੂਰੇ ਸੈਸ਼ਨ ਵਾਸਤੇ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਉਨ੍ਹਾ ਦੀ ਪੜ੍ਹਾਈ ਨਿਰੰਤਰ ਜਾਰੀ ਰਹਿ ਸਕੇ।ਇਸ ਮੌਕੇ ਸਰਪੰਚ ਰਸ਼ਪਾਲ ਸਿੰਘ ਲਾਲੀ,ਐਸ ਐਮ ਸੀ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਸੰਜੀਵ ਕੁਮਾਰ ਪੰਜਾਬੀ ਸਟੂਡੀਓ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਅਧਿਆਪਕ ਅਤੇ ਸਟਾਫ਼ ਤੇ ਬਹੁਤ ਮਾਣ ਹੈ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਜੁਟੇ ਹੋਏ ਹਨ।ਸਾਇੰਸ ਮਾਸਟਰ ਪਵਨ ਕੁਮਾਰ ਨੇ ਮੰਚ ਸੰਚਾਲਨ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।ਮੈਡਮ ਗੁਰਪ੍ਰੀਤ ਅਤੇ ਸਤਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਿਆਰ ਕੀਤੇ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਜੇਤੂ ਰਹੇ ਹਨ।ਜੇਤੂਆਂ ਨੂੰ ਨਕਦ ਇਨਾਮਾਂ ਨਾਲ ਵੀ ਸਨਮਾਨਤ ਕੀਤਾ ਗਿਆ। ਇਸ ਸਮਾਰੋਹ ਵਿਚ ਰਵਿੰਦਰ ਬੰਗੜ ਬਘੌਰਾ, ਮੈਡਮ ਰਾਜ ਰਾਣੀ, ਮਨਜਿੰਦਰ ਸਿੰਘ, ਤਰਸੇਮ ਕੌਰ ਅਤੇ ਇਕਬਾਲ ਬਾਨੋ ਸਮੇਤ ਅਧਿਆਪਕ, ਐਸਐਮਸੀ ਦੇ ਮੈਂਬਰ, ਵਿਦਿਆਰਥੀ ਅਤੇ ਪਤਵੰਤੇ ਸ਼ਾਮਲ ਹੋਏ।