Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਾਬੰਦੀਸ਼ੁਦਾ ਚਾਈਨਾ ਡੋਰ ਖ਼ਿਲਾਫ ਵੱਡੀ ਕਾਰਵਾਈ – ਪੁਲਿਸ ਵੱਲੋਂ 35 ਗੱਟੂ ਬਰਾਮਦ, ਇੱਕ ਖ਼ਿਲਾਫ ਮੁਕੱਦਮਾ ਦਰਜ

ਪਾਬੰਦੀਸ਼ੁਦਾ ਚਾਈਨਾ ਡੋਰ ਖ਼ਿਲਾਫ ਵੱਡੀ ਕਾਰਵਾਈ – ਪੁਲਿਸ ਵੱਲੋਂ 35 ਗੱਟੂ ਬਰਾਮਦ, ਇੱਕ ਖ਼ਿਲਾਫ ਮੁਕੱਦਮਾ ਦਰਜ

ਗੁਰਦਾਸਪੁਰ / ਬਟਾਲਾ , 17 ਦਸੰਬਰ (ਅਵਿਨਾਸ਼ ਸ਼ਰਮਾ ):

: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਮਾੜੇ ਅਨਸਰਾਂ ਖ਼ਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਧੀਨ ਗੁਰਦਾਸਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਯ, ਐੱਸ ਐੱਸ ਪੀ ਗੁਰਦਾਸਪੁਰ ਨੇ ਦੱਸਿਆ ਕਿ ਥਾਣਾ ਸਿਟੀ ਗੁਰਦਾਸਪੁਰ ਪੁਲਿਸ ਵੱਲੋਂ ਕਰਵਾਈ ਗਈ ਕਾਰਵਾਈ ਦੌਰਾਨ ਸੁਨੀਲ ਕੁਮਾਰ ਉਰਫ਼ ਸੰਨੀ, ਜੋ ਕਿ ਕਰਿਆਨਾ ਅਤੇ ਕਾਈਟ ਹਾਊਸ ਦਾ ਕਾਰੋਬਾਰ ਕਰਦਾ ਹੈ, ਦੇ ਘਰ ਛਾਪੇਮਾਰੀ ਕੀਤੀ ਗਈ। ਤਲਾਸ਼ੀ ਦੌਰਾਨ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ (ਮਾਰਕਾ ਮੋਨੋਫਿਲ ਗੋਲਡ) ਦੇ 35 ਗੱਟੂ ਬਰਾਮਦ ਕੀਤੇ।

ਇਸ ਮਾਮਲੇ ਵਿੱਚ ਦੋਸ਼ੀ ਦੇ ਖ਼ਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਪਾਬੰਦੀਸ਼ੁਦਾ ਚਾਈਨਾ ਡੋਰ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਐੱਸ ਐੱਸ ਪੀ ਗੁਰਦਾਸਪੁਰ ਨੇ ਸਪਸ਼ਟ ਕੀਤਾ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਖਰੀਦ-ਫਰੋਖ਼ਤ, ਸਟੋਰੇਜ਼ ਜਾਂ ਵਰਤੋਂ ਕਰਨ ਵਾਲਿਆਂ ਨਾਲ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।