Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ- ਡਿਪਟੀ ਕਮਿਸ਼ਨਰ

ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ- ਡਿਪਟੀ ਕਮਿਸ਼ਨਰ

ਬਟਾਲਾ (ਅਵਿਨਾਸ਼ ਸ਼ਰਮਾ) 

ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਕਿਹਾ- ਵਪਾਰ ਮੰਡਲ ਦੇ ਨੁਮਾਇੰਦਿੇ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ ਅਤੇ ਵਿਕਰੀ ਬਿਲਕੁੱਲ ਨਾ ਕਰਨ

27 ਸਤੰਬਰ :  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਕਿ ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜ੍ਹੀ ਹੋਵੇਗੀ। ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਡੋਰ ਦੀ ਵਰਤੋਂ, ਮੈਨੂਫੈਕਚਰਿੰਗ, ਸਟੋਰੇਜ ਅਤੇ ਸੇਲ ਕਰਨ ਵਾਲੇ ਵਿਅਕਤੀ ਨੂੰ ਵਾਤਾਵਰਨ ਰੱਖਿਆ ਕਾਨੂੰਨ 1986 ਤਹਿਤ 5 ਸਾਲ ਤੱਕ ਦੀ ਜੇਲ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਦੀ ਨਵੀਂ ਨੋਟੀਫਿਕੇਸ਼ਨ ਤਹਿਤ ਹੁਣ ਸਾਰੇ ਐਗਜੈਕਟਿਵ ਮੈਜਿਸਟਰੇਟ, ਵਾਈਲਡ ਲਾਈਫ ਇੰਸਪੈਕਟਰ, ਪੁਲਿਸ ਵਿਭਾਗ ਦੇ ਸਬ-ਇੰਸਪੈਕਟਰ ਪੱਧਰ ਤੱਕ ਅਧਿਕਾਰੀ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਏ.ਈ.ਓ ਅਤੇ ਨਗਰ ਕੌਂਸਲਾਂ ਤੇ ਨਗਰ ਨਿਗਮ ਦੇ ਕਲਾਸ-ਸੀ ਗੁਰੱਪ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਾਬੰਦੀਸ਼ੁਦਾ ਡੋਰ ਨੂੰ ਰੋਕਣ ਅਤੇ ਪਰਚਾ ਕਰਨ ਦੀਆਂ ਤਾਕਤਾਂ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਜ਼ਿਲੇ ਵਿੱਚ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਨੂੰ ਰੋਕਣ ਲਈ ਚੌਕਸੀ ਵਰਤਣ ਤਾਂ ਜੋ ਆਪਣੇ ਜ਼ਿਲ੍ਹੇ ਨੂੰ ਪਾਬੰਦੀਸ਼ੁਦਾ ਡੋਰ ਤੋਂ ਪੂਰੀ ਤਰਾਂ ਮੁਕਤ ਕੀਤਾ ਜਾ ਸਕੇ। ਉਨਾਂ ਅਧਿਕਾਰੀ ਨੂੰ ਕਿਹਾ ਕਿ ਇਸ ਸਬੰਧੀ ਰੋਜ਼ਾਨਾ ਚੈਕਿੰਗ ਕਰਕੇ ਇਸਦੀ ਰਿਪੋਰਟ ਸਬੰਧਤ ਐੱਸ.ਡੀ.ਐੱਮ. ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ।

ਉਨਾਂ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਵੀ ਕਿਹਾ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ ਅਤੇ ਵਿਕਰੀ ਬਿਲਕੁੱਲ ਨਾ ਕਰਨ।

————————–