Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing KMS ਕਾਲਜ ਵਿਖੇ ਬਸੰਤ ਪੰਚਮੀ ਦੇ ਮੌਕੇ ‘ਤੇ ਮਾਤਾ ਸਰਸਵਤੀ ਜੀ ਦੀ ਪੂਜਾ ਅਰਚਨਾ ਕਰਵਾਈ ਗਈ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਵਿਖੇ ਬਸੰਤ ਪੰਚਮੀ ਦੇ ਮੌਕੇ ‘ਤੇ ਮਾਤਾ ਸਰਸਵਤੀ ਜੀ ਦੀ ਪੂਜਾ ਅਰਚਨਾ ਕਰਵਾਈ ਗਈ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 23 ਜਨਵਰੀ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸ਼੍ਰੀ ਵਿਵੇਕਾਨੰਦ ਐਡਮਿਨ ਬਲਾਕ ਵਿੱਚ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਜੀ ਦੀ ਵਿਧੀਵਤ ਪੂਜਾ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਨੇ ਮਾਤਾ ਸਰਸਵਤੀ ਜੀ ਅੱਗੇ ਨਤਮਸਤਕ ਹੋ ਕੇ ਗਿਆਨ, ਬੁੱਧੀ ਅਤੇ ਸਫਲਤਾ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬਸੰਤ ਪੰਚਮੀ ਸਾਨੂੰ ਗਿਆਨ ਪ੍ਰਾਪਤੀ, ਸੱਭਿਆਚਾਰਕ ਮੁੱਲਾਂ ਅਤੇ ਨੈਤਿਕਤਾ ਦੇ ਮਾਰਗ ‘ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਹੀ ਮਨੁੱਖ ਦੇ ਜੀਵਨ ਨੂੰ ਉਜਾਲਾ ਦਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਸਦਾ ਸਿੱਖਣ ਲਈ ਉਤਸ਼ਾਹਤ ਕਰਦੀ ਰਹਿੰਦੀ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਮਾਤਾ ਸਰਸਵਤੀ ਗਿਆਨ, ਵਿੱਦਿਆ ਅਤੇ ਸੰਗੀਤ ਦੇ ਪ੍ਰੇਰਨਾ ਸਰੋਤ ਹਨ। ਉਹਨਾਂ ਕਿਹਾ ਕਿ ਕੇ.ਐਮ.ਐਸ ਕਾਲਜ ਵਿਖੇ ਸਾਲ 2021 ਵਿੱਚ ਮਾਤਾ ਸਰਸਵਤੀ ਜੀ ਦੀ ਮੂਰਤੀ ਸਥਾਪਨਾ ਨਾਲ ਵਿਦਿਆਰਥੀਆਂ ਅਤੇ ਸਟਾਫ਼ ਲਈ ਵਿੱਦਿਆ ਅਤੇ ਗਿਆਨ ਦਾ ਪ੍ਰੇਰਨਾ ਦਾ ਸਰੋਤ ਬਣ ਗਿਆ ਹੈ। ਇਸ ਬਲਾਕ ਵਿੱਚ ਆਉਣ ਵਾਲਾ ਵਿਦਿਆਰਥੀ ਅਤੇ ਸਟਾਫ਼ ਮੂਰਤੀ ਦੀ ਉਪਾਸਨਾ ਕਰਕੇ ਵਿੱਦਿਆ ਗ੍ਰਹਿਣ ਕਰਨ ਦੀ ਪ੍ਰੇਰਨਾ ਲੈਂਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਬਸੰਤ ਪੰਚਮੀ ਦੇ ਮੌਕੇ ਤੇ ਸਰਸਵਤੀ ਮਾਤਾ ਜੀ ਦੀ ਪੂਜਾ ਕਰਦੇ ਹੋਏ ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।