Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ਿਆਂ ਵਿਰੁੱਧ’ ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਦੀ ਕੋਠੀ ਢਾਹੀ,ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ

ਨਸ਼ਿਆਂ ਵਿਰੁੱਧ’ ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਦੀ ਕੋਠੀ ਢਾਹੀ,ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ

ਬਟਾਲਾ, 20 ਮਾਰਚ  ( ਅਵਿਨਾਸ਼ ਸ਼ਰਮਾ   )

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ  ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ।

ਇਸ ਮੌਕੇ ਤੇਜਿੰਦਰਪਾਲ ਸਿੰਘ ਗੁਰਾਇਆ ਡੀ.ਐਸ.ਪੀ (ਐੱਚ), ਹਰੀਸ਼ ਬਹਿਲ ਡੀਐਸਪੀ, ਨਾਰੋਕੈਟਿਕ ਸੈੱਲ, ਐਸ.ਐਚ.ਓਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।