Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਵਲੋਂ ਗੈਂਗਸਟਰ ਨੈੱਟਵਰਕ ‘ਤੇ ਵੱਡਾ ਪ੍ਰਹਾਰ, ਗੋਲੀ ਕਾਂਡ ਦੇ ਮੁੱਖ ਦੋਸ਼ੀ ਚੜ੍ਹੇ ਪੁਲਸ ਅੜਿੱਕੇ,ਪਿਸਤੌਲ ਤੇ ਜਿੰਦਾ ਰੌਂਦ ਸਮੇਤ ਦੋ ਸਕੇ ਭਰਾ ਗ੍ਰਿਫ਼ਤਾਰ

ਪੁਲਿਸ ਵਲੋਂ ਗੈਂਗਸਟਰ ਨੈੱਟਵਰਕ ‘ਤੇ ਵੱਡਾ ਪ੍ਰਹਾਰ, ਗੋਲੀ ਕਾਂਡ ਦੇ ਮੁੱਖ ਦੋਸ਼ੀ ਚੜ੍ਹੇ ਪੁਲਸ ਅੜਿੱਕੇ,ਪਿਸਤੌਲ ਤੇ ਜਿੰਦਾ ਰੌਂਦ ਸਮੇਤ ਦੋ ਸਕੇ ਭਰਾ ਗ੍ਰਿਫ਼ਤਾਰ

ਬਟਾਲਾ, 21 ਫਰਵਰੀ (ਅਵਿਨਾਸ਼ ਸ਼ਰਮਾ)

: ਗੈਂਗਸਟਰਾਂ ਖ਼ਿਲਾਫ਼ ਚਲ ਰਹੇ ‘ਆਪਰੇਸ਼ਨ ਪ੍ਰਹਾਰ-2’ ਤਹਿਤ ਬਟਾਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਸਐਸਪੀ ਡਾ. ਮੇਹਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਐਸਪੀ ਇਨਵੈਸਟੀਗੇਸ਼ਨ ਸੰਦੀਪ ਕੁਮਾਰ ਦੀ ਨਿਗਰਾਨੀ ਵਿੱਚ ਇੰਸਪੈਕਟਰ ਸੁਖਰਾਜ ਸਿੰਘ (ਸੀ.ਆਈ.ਏ. ਸਟਾਫ) ਅਤੇ ਥਾਣਾ ਇੰਚਾਰਜ ਹਰਜਿੰਦਰ ਸਿੰਘ ਘੁਮਾਣ ਦੀ ਟੀਮ ਨੇ ਗੋਲੀਕਾਂਡ ਮਾਮਲੇ ਦੇ ਮੁੱਖ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਨਾਲ ਹੀ ਵੱਖਰੇ ਮਾਮਲੇ ਵਿੱਚ ਦੋ ਸਕੇ ਭਰਾਵਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਗਿਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਹਰੀਸ਼ ਬੈਹਲ ਨੇ ਦੱਸਿਆ ਕਿ 20-7-2025 ਦੀ ਰਾਤ ਰੁਪਿੰਦਰ ਸਿੰਘ ਉਰਫ਼ ਰੋਮੀ ਵਾਸੀ ਮਾੜੀ ਟਾਂਡਾ ਦੇ ਘਰ ਦੇ ਗੇਟ ਅੱਗੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਸਬੰਧੀ ਥਾਣਾ ਘੁਮਾਣ ਵਿੱਚ ਮੁਕੱਦਮਾ ਨੰਬਰ 127 ਮਿਤੀ 21-7-2025 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਟੈਕਨੀਕਲ ਅਤੇ ਖੁਫੀਆ ਇਨਪੁੱਟ ਦੇ ਆਧਾਰ ‘ਤੇ ਪੁਲਿਸ ਨੇ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੱਧਰਾ ਅਤੇ ਉਸਦੇ ਸਾਥੀ ਸਹਿਜ ਸਿੰਘ ਉਰਫ਼ ਸਿੰਘ ਪੁੱਤਰ ਲਿਕਸਨ ਸਿੰਘ ਵਾਸੀ ਭੱਟੀਵਾਲ ਨੂੰ 15-2-2026 ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਮਨਿੰਦਰ ਸਿੰਘ ਬਿੱਲਾ ਦੁਕੋਹਾ ਅਤੇ ਹੋਰਾਂ ਦੇ ਕਹਿਣ ‘ਤੇ ਗੋਲੀਬਾਰੀ ਕਰਨ ਦੀ ਗੱਲ ਕਬੂਲੀ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸੀ.ਆਈ.ਏ. ਸਟਾਫ ਨੇ ਨਵਜੋਤ ਸਿੰਘ ਅਤੇ ਪ੍ਰਦੀਪ ਸਿੰਘ, ਜੋ ਆਪਸ ਵਿੱਚ ਸਕੇ ਭਰਾ ਹਨ, ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਸਰਕਾਰੀ 9 ਐਮਐਮ ਪਿਸਤੌਲ, ਇੱਕ 30 ਬੋਰ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਹਨ। ਅਸਲਾ ਐਕਟ ਤਹਿਤ ਨਵਾਂ ਮੁਕੱਦਮਾ ਦਰਜ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਹਥਿਆਰਾਂ ਦੀ ਸਪਲਾਈ ਚੇਨ ਦੀ ਵੀ ਗਹਿਰਾਈ ਨਾਲ ਜਾਂਚ ਹੋ ਰਹੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ। ਬਟਾਲਾ ਪੁਲਿਸ ਵੱਲੋਂ ਗੈਂਗਸਟਰ ਤੱਤਾਂ ‘ਤੇ ਸ਼ਿਕੰਜਾ ਕਸਣ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।

error: copy content is like crime its probhihated