Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਬਟਾਲਾ ਦੇ ਨੇੜਲੇ ਪਿੰੜ ਚੋਣੇ ‘ਚ ਗੋਲੀਆਂ ਮਾਰ ਕੇ ਵਿਅਕਤੀ ਕ+ਤ+ਲ

ਬਟਾਲਾ ਦੇ ਨੇੜਲੇ ਪਿੰੜ ਚੋਣੇ ‘ਚ ਗੋਲੀਆਂ ਮਾਰ ਕੇ ਵਿਅਕਤੀ ਕ+ਤ+ਲ

ਬਟਾਲਾ (ਸ਼ਰਮਾ )

4 ਮੋਟਰਸਾਈਕਲ ਸਵਾਰ ਅਣਪਛਾਤੇ ਨੇਂ ਚਲਾਈਆਂ ਗੋਲੀਆਂ

8 ਜੂਨ – ਬਟਾਲਾ ਦੇ ਨੇੜਲੇ ਪਿੰਡ ਚੋਣੇ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਕ+ਤ+ਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਭਜਨ ਕੌਰ ਨੇ ਦੱਸਿਆ ਕਿ ਮੇਰਾ ਪਤੀ ਹਰਭਜਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਚੋਣੇ ਆਪਣੇ ਘਰ ਦੇ ਵਿਹੜੇ ਸੁੱਤਾ ਪਿਆ ਸੀ, ਜਿਸ ਦੌਰਾਨ ਰਾਤ ਸਾਢੇ 12 ਵਜੇ ਦੇ ਕਰੀਬ 4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਕੁਝ ਅਣਪਛਾਤੇ ਵਿਅਕਤੀ ਆਏ, ਜਿੰਨ੍ਹਾਂ ਨੇ ਸਾਡੇ ਘਰ ਦੇ ਗੇਟ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੱਸਿਆ ਕਿ ਇੰਨੇ ਨੂੰ ਮੇਰਾ ਪਤੀ ਗੋਲੀਆਂ ਦੀ ਆਵਾਜ਼ ਸੁਣ ਕੇ ਉੱਠਿਆ ਅਤੇ ਗੇਟ ਵੱਲ ਨੂੰ ਗਿਆ ਇਸੇ ਦੌਰਾਨ ਨੇ ਅਣਪਛਾਤਿਆਂ ਨੇ ਹੋਰ ਗੋਲੀਆਂ ਜੋ ਗੇਟ ਨੂੰ
ਚੀਰਦੀਆਂ ਹੋਈਆਂ ਹਰਭਜਨ ਸਿੰਘ ਦੀ ਛਾਤੀ ਵਿਚ ਲੱਗੀਆਂ, ਜਿਸ ਨਾਲ ਇਸ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਬਾਰੇ ਸੂਚਨਾ ਮਿਲਦਿਆਂ ਹੀ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਹਰਭਜਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਦੋਂ ਐੱਸ.ਐੱਚ.ਓ ਘੁਮਾਣ ਪਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਆਸ- ਪਾਸ ਤੋਂ ਪੁੱਛ ਗਿੱਛ ਜਾਰੀ ਹੈ ਤੇ ਜਲਦ ਹੀ ਕਾਤਲ ਪੁਲਸ ਦੀ ਹਿਰਾਸਤ ਵਿਚ ਹੋਣਗੇ।

error: copy content is like crime its probhihated