Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing *ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ : ਸਫਾਈ ਸੇਵਕ ਆਗੂ*

*ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ : ਸਫਾਈ ਸੇਵਕ ਆਗੂ*

ਗੜ੍ਹਦੀਵਾਲਾ, 29 ਜੁਲਾਈ (ਚੌਧਰੀ )

: ਸਮੂਹ ਸਫਾਈ ਸੇਵਕਾਂ, ਵਾਲਮੀਕਿ ਧਰਮ ਸਮਾਜ ਦੇ ਨੁਮਾਇੰਦਿਆਂ ਅਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੀ ਸਾਂਝੇ ਤੌਰ ‘ਤੇ ਇੱਕ ਅਹਿਮ ਬੈਠਕ ਭਗਵਾਨ ਵਾਲਮੀਕਿ ਮੰਦਰ, ਗੜ੍ਹਦੀਵਾਲਾ ਵਿਖੇ ਹੋਈ। ਮੀਟਿੰਗ ਦੌਰਾਨ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਪ੍ਰਧਾਨ ਸੋਮਰਾਜ ਸੱਭਰਵਾਲ, ਸਫਾਈ ਸੇਵਕ ਆਗੂ ਬੀਰਬਲ ਕਲਿਆਣ ਅਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਵਿਨੋਦ ਕਲਿਆਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਫਾਈ ਸੇਵਕਾਂ ਨਾਲ ਸਬੰਧਤ ਮੰਗਾਂ ਅਤੇ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ 30 ਜੁਲਾਈ ਨੂੰ ਗੜ੍ਹਦੀਵਾਲਾ ਬੰਦ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਰੂਰੀ ਸੇਵਾਵਾਂ, ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਛੱਡ ਕੇ ਬਾਕੀ ਸਾਰਾ ਬਾਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ।

ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਇਲਾਕਾ ਵਾਸੀਆਂ ਨੂੰ 30 ਜੁਲਾਈ ਦੇ ਬੰਦ ਨੂੰ ਪੂਰਾ ਸਮਰਥਨ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸਮਾਜ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਮੌਜੂਦ ਰਹੇ ਅਤੇ ਉਨ੍ਹਾਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਸ਼ਿੰਦਾ, ਰੋਹਿਤ ਸਿੱਧੂ, ਸਾਬਕਾ ਐਮ.ਸੀ. ਅਸ਼ੋਕ ਕੁਮਾਰ, ਪਿੰਕੀ ਦੇਵੀ, ਪੂਜਾ ਦੇਵੀ, ਸੁਨੀਤਾ ਦੇਵੀ, ਰਿੰਪੀ, ਸ਼ਾਲੂ, ਰਵੀ, ਰਾਜ, ਗੋਵਿੰਦ, ਕਿਰਨ, ਪ੍ਰਦੀਪ, ਬੌਬੀ, ਪਰਮਿੰਦਰ ਆਦਿ ਹਾਜ਼ਰ ਸਨ।