Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਬੈਟਰੀਆਂ ਚੋਰੀ ਕਰਨ ਵਾਲਾ 01 ਦੋਸ਼ੀ ਪੁਲਿਸ ਅੜਿੱਕੇ 

ਬੈਟਰੀਆਂ ਚੋਰੀ ਕਰਨ ਵਾਲਾ 01 ਦੋਸ਼ੀ ਪੁਲਿਸ ਅੜਿੱਕੇ 

ਦਸੂਹਾ (ਚੌਧਰੀ) 

4 ਜੂਨ : ਬੈਟਰੀਆਂ ਚੋਰੀ ਕਰਨ ਵਾਲੇ 01 ਦੋਸ਼ੀ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬੇਰਛਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸੀਨੀਅਰ ਜਿਲਾ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਜੀ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ. ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਏ.ਐਸ.ਆਈ ਭੁਪਿੰਦਰ ਸਿੰਘ  ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸ਼ੱਕੀ ਪੁਰਸਾ ਦੇ ਸਬੰਧ ਵਿੱਚ ਟੀ-ਪੁਆਇੰਟ ਹਾਜੀਪੁਰ ਚੋਕ ਦਸੂਹਾ ਮੋਜੂਦ ਸੀ ਤਾਂ ਸੰਤੋਖ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਸੱਗਰਾਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਵੈਲਿਡਿੰਗ ਖਰਾਦ ਦੀ ਵਰਕਸ਼ਾਪ ਮੇਨ ਜੀ.ਟੀ.ਰੋਡ ਦਸੂਹਾ ਅਤੇ ਕਿਰਪਾਲ ਕਲੋਨੀ ਦਸੂਹਾ ਵਿਖੇ ਕਰਦਾ ਹੈ ਉਸ ਦਾ ਵਰਕਰ ਕਿਰਪਾਲ ਕਲੋਨੀ ਵਰਕਸਾਪ ਤੋ ਖਾਣਾ ਖਾਣ ਲਈ ਵਰਕਸ਼ਾਪ ਮੇਨ ਜੀ.ਟੀ.ਰੋਡ ਆਏ ਖਾਣਾ ਖਾ ਕੇ ਵਾਪਸ ਕਿਰਪਾਲ ਕਲੋਨੀ ਵਰਕਸ਼ਾਪ ਦਸੂਹਾ ਪੁੱਜੇ ਤਾ ਵਕਤ ਕਰੀਬ 3:00PM ਦਾ ਹੋਵੇਗਾ ਤਾ ਦੇਖਿਆ ਕਿ ਇਕ ਮੋਨਾ ਨੋਜਵਾਨ ਲੜਕਾ ਜਰਨੇਟਰ ਦੀ ਬੈਟਰੀ ਗੱਡੀ ਮਹਿੰਦਰਾ ਦੀ ਬੈਟਰੀ ਚੋਰੀ ਕਰਕੇ ਲਿਜਾ ਰਿਹਾ ਸੀ। ਜਿਸ ਨੂੰ ਮੌਕੇ ਪਰ ਫੜ ਲਿਆ ਜਿਸ ਦਾ ਨਾਮ ਪਤਾ ਪੁੱਛਣ ਤੇ ਜਿਸ ਨੇ ਆਪਣਾ ਨਾਮ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬੇਰਛਾ ਥਾਣਾ ਦਸੂਹਾ ਜਿਲਾ ਹੁਸਿ:ਦੱਸਿਆ ਜਿਸ ਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਜੋ ਦੌਰਾਨੇ ਤਫਤੀਸ਼ ਦੋਸ਼ੀ ਜਸਵਿੰਦਰ ਸਿੰਘ ਕੋਲੋਂ ਵੱਖ-ਵੱਖ ਵਹੀਕਲਾਂ ਦੀਆਂ 05 ਬੈਟਰੀਆਂ ਰੀਕਵਰ ਕੀਤੀਆਂ ਗਈਆਂ ਹਨ। ਦਸੂਹਾ ਪੁਲਿਸ ਨੇ ਮੁਲਜ਼ਮ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।