Prime Punjab Times

Latest news
ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ
ADVERTISEMENT
You are currently viewing BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ

BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ

ਤਲਵਾੜਾ / ਦਸੂਹਾ , 12 ਜੂਨ(ਚੌਧਰੀ) 

: ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ਾਂ ਤੋਂ ਪਹਿਲਾਂ ਵੱਖ ਵੱਖ ਵਿਭਾਗਾਂ ਨਾਲ ਹੜ੍ਹ ਰੋਕੂ ਅਗੇਤੇ ਪ੍ਰਬੰਧਾਂ ਸਬੰਧੀ ਤਾਲਮੇਲ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਨੇ ਕੀਤੀ। ਬੈਠਕ ਵਿਚ ਪੋਂਗ ਡੈਮ ਤੋਂ ਹੇਠਾਂ ਬਿਆਸ ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

ਬੈਠਕ ਦੌਰਾਨ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੇ ਦੱਸਿਆ ਕਿ ਬੀਬੀਐਮਬੀ ਵੱਲੋਂ ਇਸ ਵਾਰ 6 ਥਾਂਵਾਂ ਤੇ ਅਗੇਤੀ ਚਿਤਾਵਨੀ ਸਿਸਟਮ ਲਗਾਏ ਗਏ ਹਨ ਜਦ ਕਿ 5 ਥਾਂਵਾਂ ਤੇ ਪਬਲਿਕ ਐਡਰੈਸ ਸਿਸਟਮ ਲੱਗੇ ਹਨ ਅਤੇ ਇਸਤੋਂ ਇਲਾਵਾ ਮੋਬਾਇਲ ਵੈਨ ਰਾਹੀਂ ਵੀ ਜਦੋਂ ਕਦੇ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਇਸਦੀ ਸੂਚਨਾ ਨਦੀ ਕਿਨਾਰੇ ਦੇ ਲੋਕਾਂ ਨੂੰ ਦਿੱਤੀ ਜਾਂਦੀ ਹੈ। ਇਸਤੋਂ ਇਲਾਵਾ ਅਜਿਹੀ ਹਰੇਕ ਸੂਚਨਾ 24 ਘੰਟੇ ਪਹਿਲਾਂ ਸਬੰਧਤ ਰਾਜਾਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਸਬੰਧਤ ਵਿਭਾਗਾਂ ਨੂੰ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ ਵੱਲੋਂ ਸਾਰੀਆਂ ਸਬੰਧਤ ਧਿਰਾਂ ਨਾਲ ਤਾਲਮੇਲ ਰੱਖਿਆ ਜਾਂਦਾ ਹੈ।

ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਜਦੋਂ ਚਿਤਾਵਨੀ ਹੋਵੇ ਤਾਂ ਨਦੀ ਦੇ ਨੇੜੇ ਨਹੀਂ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਲਗਾਏ ਗਏ ਅਰਲੀ ਵਾਰਨਿੰਗ ਸਿਸਟਮ ਬਹੁਤ ਸਹਾਈ ਹੋਣਗੇ ਕਿਉਂਕਿ ਇੰਨ੍ਹਾਂ ਰਾਹੀਂ ਤੁਰੰਤ ਸੂਚਨਾ ਦਾ ਪ੍ਰਵਾਹ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਲੋਕ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਇਹ ਮੀਟਿੰਗ ਸਿਰਫ ਅਗੇਤੇ ਪ੍ਰਬੰਧਾਂ ਅਤੇ ਆਪਸੀ ਤਾਲਮੇਲ ਲਈ ਹੈ।

ਬੈਠਕ ਵਿਚ ਡਿਪਟੀ ਮੁੱਖ ਇੰਜਨੀਅਰ ਵਿਮਲ ਕੁਮਾਰ ਮੀਨਾ, ਨਿਗਰਾਨ ਇੰਜਨੀਅਰ ਮਨਵੀਨ ਚੌਧਰੀ, ਡੀਐਸਪੀ ਸੰਜੀਵ ਕੁਮਾਰ, ਕਾਰਜਕਾਰੀ ਇੰਜਨੀਅਰ ਵਿਨੈ ਕੁਮਾਰ, ਅਰਵਿੰਦਰਪਾਲ ਸਿੰਘ ਉਭੀ, ਗੌਰਵ ਲਾਂਬਾ, ਰਬਿੰਦਰ ਸਿੰਘ, ਨਾਇਬ ਤਹਿਸੀਲਦਾਰ ਫਤਿਹਪੁਰ ਅਜੈ ਸ਼ਰਮਾ, ਐਸਡੀਓ ਪਵਨ ਕੁਮਾਰ, ਪਰਮਿੰਦਰ ਸਿੰਘ ਆਦਿ ਵੀ ਹਾਜਰ ਸਨ।

error: copy content is like crime its probhihated